ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਕੈਪਟਨ ਨੇ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ ਹੈ


ਸਾਲ 1604 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫ਼ਲਸਫੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਮਹਤੱਤਾ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਾਵਨ ਗ੍ਰੰਥ ਸਦਭਾਵਨਾ, ਪਿਆਰ, ਸ਼ਾਂਤੀ ਅਤੇ ਰਹਿਮਦਿਲੀ ਦਾ ਸੁਮੇਲ ਹੈ


ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਲੋਕਾਂ ਵਿੱਚ ਸਰਵਵਿਆਪੀ ਸਚਾਈ ਵਜੋਂ ਸਹਿਣਸ਼ੀਲਤਾ, ਦਿਆਨਤਦਾਰੀ ਅਤੇ ਆਪਸੀ ਭਾਈਚਾਰੇ ਨੂੰ ਅਪਨਾਉਣ ਦਾ ਮਾਰਗ ਦਿਖਾਇਆ


ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਹੈ ਤਾਂ ਜੋ ਮੌਜੂਦਾ ਸੰਸਾਰ ਵਿਚਲੀਆਂ ਮੁਸੀਬਤਾਂ ਅਤੇ ਕਸ਼ਟਾਂ ਤੋਂ ਮੁਕਤੀ ਪ੍ਰਾਪਤ ਕੀਤੀ ਜਾ ਸਕੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder singh greets people on sri guru granth sahib ji s 1st prakash purb