ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਆਗੂ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਕੈਪਟਨ ਨੇ ਆਪਣੇ ਟਵਿੱਟਰ ਖਾਤੇ ’ਤੇ ਲਿਖਿਆ-

 

ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਮਨ ਉਦਾਸ ਹੈ... ਯਕੀਨ ਨਹੀਂ ਹੋ ਰਿਹਾ ਕਿ ਉਹ ਸਾਡੇ ਵਿੱਚ ਨਹੀਂ ਰਹੇ। ਮੈਂ ਹਮੇਸ਼ਾ ਉਨ੍ਹਾਂ ਦੇ ਕੰਮ ਤੇ ਆਮ ਲੋਕਾਂ ਦੀ ਮਦਦ ਕਰਨ ਦੇ ਉਨ੍ਹਾਂ ਦੇ ਵਰਤੀਰੇ ਤੋਂ ਪ੍ਰਭਾਵਿਤ ਹੋਇਆ ਹਾਂ, ਉਹ ਇੱਕ ਬਹੁਤ ਵਧੀਆ ਲੀਡਰ ਤੇ ਇਨਸਾਨ ਸਨ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਣਾਂ ਵਿੱਚ ਥਾਂ ਦੇਣ ਤੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

 

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਆਪਣੇ ਟਵਿੱਟਰ ਖਾਤੇ ਤੇ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ ਹੈ।

 

ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਚ ਭਰਤੀ ਕਰਾਇਆ ਗਿਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸਨ। 1952 ਚ ਜਨਮੇ ਸੁਸ਼ਮਾ ਸਵਰਾਜ ਦਾ ਅੱਜ 67 ਸਾਲ ਦੀ ਉਮਰ ਚ ਦਿਹਾਂਤ ਹੋ ਗਿਆ।

 

ਜਾਣਕਾਰੀ ਮੁਤਾਬਕ ਅੱਜ ਸ਼ਾਮ 7 ਵਜ ਕੇ 23 ਮਿੰਟ ਤੇ ਉਨ੍ਹਾਂ ਨੇ ਆਪਣਾ ਆਖਰੀ ਟਵੀਟ ਕੀਤਾ ਸੀ ਜਿਸ ਚ ਉਨ੍ਹਾਂ ਨੇ ਧਾਰਾ 370 ਬਾਰੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਜੀ ਤੁਹਾਡਾ ਤਹਿ ਦਿਲੋਂ ਧੰਨਵਾਦ, ਮੈ਼ ਆਪਣੀ ਜੀਵਨ ਚ ਇਸ ਦਿਲ ਨੂੰ ਦੇਖਣ ਦੀ ਉਡੀਕ ਕਰ ਰਹੀ ਸੀ।

 

ਪੀਐਮ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਭਾਰਤੀ ਰਾਜਨੀਤੀ ਦੇ ਇਕ ਪਾਠ ਦਾ ਅੰਤ ਹੋ ਗਿਆ ਹੈ। ਸੁਸ਼ਮਾ ਸਵਰਾਜ ਜੀ ਆਪਣੀ ਤਰ੍ਹਾਂ ਦੀ ਵੱਖ ਔਰਤ ਸਨ ਜਿਹਡੀ ਕਰੋੜਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਸੀ।

 

ਦੱਸਣਯੋਗ ਹੈ ਕਿ ਅਪ੍ਰੈਲ 1990 ਚ ਉਹ ਰਾਜ ਸਭਾ ਮੈਂਬਰ ਬਣੀ। ਸਾਲ 1996 ਚ ਚੋਣ ਜਿੱਤ ਕੇ ਉਹ ਵਾਜਪਾਈ ਸਰਕਾਰ ਚ ਸੂਚਨਾ ਪ੍ਰਸਾਰਣ ਮੰਤਰੀ ਬਣੀ। ਉਹ ਦਿੱਲੀ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵੀ ਰਹੀ। ਸਾਲ 2014 ਚ ਮੋਦੀ ਸਰਕਾਰ ਚ ਵਿਦੇਸ਼ ਮੰਤਰੀ ਰਹੀ। ਇਸ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬੇਹਦ ਸਰਾਹਿਆ ਗਿਆ। ਸਿਹਤ ਕਾਰਨਾਂ ਨਾਲ ਉਨ੍ਹਾਂ ਨੇ 2019 ਚ ਚੋਣਾਂ ਨਹੀਂ ਲੜੀਆਂ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder Singh grieves over Sushma Swarajs death