ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਅਕਾਲੀਆਂ ’ਤੇ ਲਾਇਆ NRC-CAA ਨਿਸ਼ਾਨਾ

ਅਕਾਲੀਆਂ ਨੂੰ ਭਾਜਪਾ ਨਾਲ ਸਬੰਧਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ

 

ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ 'ਤੇ ਅਕਾਲੀਆਂ ਵੱਲੋਂ ਦੋਹਰਾ ਮਾਪਦੰਡ ਅਪਣਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦੇ ਸਟੈਂਡ ਨੂੰ ਸਪੱਸ਼ਟ ਕਰਨ ਲਈ ਆਖਿਆ ਹੈ ਜਿਸ ਨਾਲ ਉਹ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ।

 

ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ 'ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ਲਈ ਅਕਾਲੀਆਂ 'ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਸੰਸਦ ਵਿੱਚ ਸੱਤਾਧਾਰੀ ਐਨ.ਡੀ.ਏ. ਵੱਲੋਂ ਪੇਸ਼ ਕੀਤੇ ਨਾਗਰਿਕਤਾ ਸੋਧ ਐਕਟ ਦੀ ਹਮਾਇਤ ਕੀਤੀ ਪਰ ਹੁਣ ਇਸ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟਰ ਦੇ ਮੁੱਦਿਆਂ 'ਤੇ ਆਪਾ ਵਿਰੋਧੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।


ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਹਾਲ ਹੀ ਵਿੱਚ ਦਿੱਤੇ ਬਿਆਨਾਂ ਦੇ ਸੰਦਰਭ ਵਿੱਚ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਭਲੀ ਭਾਂਤ ਸਪੱਸ਼ਟ ਹੋ ਜਾਂਦਾ ਹੈ ਕਿ ਇਸ ਮਸਲੇ 'ਤੇ ਅਕਾਲੀ ਦੋਹਰੀ ਖੇਡ ਖੇਡ ਰਹੇ ਹਨ।
 

 

ਉਨ੍ਹਾਂ ਕਿਹਾ ਕਿ ਇਹ ਗੱਲ ਵੀ ਸਿੱਧ ਹੋ ਗਈ ਕਿ ਸੀ.ਏ.ਏ. ਅਤੇ ਐਨ.ਆਰ.ਸੀ. ਤੋਂ ਬਾਅਦ ਪੈਦਾ ਹੋਏ ਜਨਤਕ ਰੋਸ ਦੇ ਮੱਦੇਨਜ਼ਰ ਅਕਾਲੀ ਲੀਡਰਾਂ ਨੇ ਆਪਣੇ ਪਹਿਲੇ ਸਟੈਂਡ ਤੋਂ ਹੁਣ ਪੈਰ ਪਿਛਾਂਹ ਖਿੱਚਣ ਦਾ ਫ਼ੈਸਲਾ ਲੈ ਲਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਭਾਜਪਾ ਨਾਲ ਆਪਣੇ ਰਿਸ਼ਤਿਆਂ ਦੇ ਸਬੰਧ ਵਿੱਚ ਅਕਾਲੀਆਂ ਨੇ ਦੂਹਰਾ ਮਾਪਦੰਡ ਅਪਣਾਇਆ ਹੋਵੇ। ਇਸੇ ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕ ਪਾਸੇ ਤਾਂ ਐਨ.ਡੀ.ਏ. ਨਾਲ ਆਪਣਾ ਨਾਤਾ ਕਾਇਮ ਰੱਖਿਆ ਅਤੇ ਦੂਜੇ ਪਾਸੇ ਓਮ ਪ੍ਰਕਾਸ਼ ਚੌਟਾਲਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਸਮਰਥਨ ਦਿੱਤਾ। 

 

ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਹਰਿਆਣਾ ਵਿੱਚ ਅਕਾਲੀ ਦਲ ਇਨੈਲੋ ਦੀ ਪਿੱਠ 'ਤੇ ਖੜਾ ਸੀ ਜਦਕਿ ਦੂਜੇ ਪਾਸੇ ਪੰਜਾਬ ਵਿੱਚ ਭਾਜਪਾ ਦਾ ਭਾਈਵਾਲ ਬਣਿਆ ਹੋਇਆ ਸੀ ਜਿੱਥੇ ਇਸੇ ਸਮੇਂ ਦੌਰਾਨ ਹੀ ਕੁਝ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਸਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER SLAMS SAD FOR DOUBLE STANDARDS ON NRC/CAA ASKS THEM TO CLARIFY STAND ON RELATIONS WITH BJP