ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਘਰ ਕੀਤੇ ਸਿੱਖਾਂ ਦਾ ਮਾਮਲਾ : ਤੱਥਾਂ ਦੀ ਖੋਜ ਲਈ ਮੱਧ ਪ੍ਰਦੇਸ਼ ਜਾਏਗੀ ਟੀਮ

ਮੱਧ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਦੇ ਕਬਾਇਲੀ ਬਲਾਕ 'ਚੋਂ 500 ਸਿੱਖਾਂ ਨੂੰ ਬੇਦਖ਼ਲ ਕਰਨ ਦੀਆਂ ਰਿਪੋਰਟਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਪੜਤਾਲ ਅਤੇ ਪਤਾ ਲਾਉਣ ਲਈ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ ਅਤੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਬੇਦਖ਼ਲ ਕੀਤੇ ਸਿੱਖ ਬੇਘਰ ਨਾ ਹੋਣ ਜਾਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਆਵੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਸਬੰਧੀ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੂੰ ਆਪਣੇ ਇਸ ਫੈਸਲੇ ਬਾਰੇ ਜਾਣੂੰ ਕਰਵਾਇਆ।
 

ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਇਕ ਕੁਲਦੀਪ ਵੈਦ ਅਤੇ ਹਰਮਿੰਦਰ ਸਿੰਘ ਗਿੱਲ ਇਸ ਵਫ਼ਦ ਦੀ ਅਗਵਾਈ ਕਰਨਗੇ। ਸਰਕਾਰੀ ਬੁਲਾਰੇ ਅਨੁਸਾਰ ਇਸ ਵਫ਼ਦ ਵਿੱਚ ਕਮਿਸ਼ਨਰ ਪਟਿਆਲਾ ਡਵੀਜ਼ਨ ਦੀਪਿੰਦਰ ਸਿੰਘ, ਆਈ.ਏ.ਐਸ., ਡਾਇਰੈਕਟਰ ਲੈਂਡ ਰਿਕਾਰਡਜ਼ ਕੈਪਟਨ ਕਰਨੈਲ ਸਿੰਘ, ਮਾਲ ਕੰਸਲਟੈਂਟ ਨਰਿੰਦਰ ਸਿੰਘ ਸੰਘਾ ਵੀ ਸ਼ਾਮਲ ਹੋਣਗੇ।
 

ਮੱਧ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਨ੍ਹਾਂ 500 ਸਿੱਖਾਂ ਦੇ ਵਸੇਬੇ ਸਬੰਧੀ ਬਦਲਵੇਂ ਪ੍ਰਬੰਧ ਕਰਨ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਕਬਾਇਲੀ ਜ਼ਮੀਨੀ ਸੁਰੱਖਿਆ ਅਤੇ ਕਾਨੂੰਨਾਂ ਕਾਰਨ ਜੇ ਇਨ੍ਹਾਂ ਸਿੱਖਾਂ ਦਾ ਉਸੇ ਖੇਤਰ 'ਚ ਮੁੜ ਵਸੇਬਾ ਕਰਨਾ ਸੰਭਵ ਨਹੀਂ ਸੀ, ਜਿੱਥੇ ਉਹ ਪਿਛਲੇ ਦੋ ਦਹਾਕਿਆਂ ਤੋਂ ਰਹਿ ਰਹੇ ਸਨ, ਤਾਂ ਉਨ੍ਹਾਂ ਦੇ ਮੁੜ ਵਸੇਬੇ ਲਈ ਢੁੱਕਵੀਂ ਜ਼ਮੀਨ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
 

ਬੁਲਾਰੇ ਨੇ ਦੱਸਿਆ ਕਿ ਕਮਲ ਨਾਥ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਸਿੱਖਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ ਅਤੇ ਉਹਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
 

ਇਹ ਸਮੱਸਿਆ ਮੱਧ ਪ੍ਰਦੇਸ਼ ਸਰਕਾਰ ਵੱਲੋਂ ਮਾਫੀਆ ਅਤੇ ਨਜਾਇਜ਼ ਕਬਜ਼ਿਆਂ ਖਿਲਾਫ ਮੌਜੂਦਾ ਮੁਹਿੰਮ ਦੇ ਨਤੀਜੇ ਵਜੋਂ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਸਰਕਾਰ ਦਾ ਕਹਿਣਾ ਹੈ ਕਿ ਇਹ ਸਿੱਖ ਸ਼ੀਓਪੁਰ ਜ਼ਿਲ੍ਹੇ ਦੀ ਕਰਹਿਲ ਤਹਿਸੀਲ ਦੇ ਨੋਟੀਫਾਈਡ ਕਬੀਲੇ ਦੇ ਬਲਾਕ ਵਿੱਚ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰ ਰਹੇ ਸਨ ਪਰ ਅਸਲ ਵਿਚ ਪੰਜਾਬ ਅਤੇ ਹਰਿਆਣਾ ਦੇ ਵਸਨੀਕ ਇਹ ਸਿੱਖ ਇਸ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਦੇ ਦੋਸ਼ਾਂ ਤੋਂ ਇਨਕਾਰ ਕਰਦੇ ਹਨ ਅਤੇ ਕਹਿੰਦੇ ਹਨ ਕਿ ਉਨ੍ਹਾਂ ਨੇ ਇਹ ਜ਼ਮੀਨ, ਖੇਤੀਬਾੜੀ ਪਲਾਟਾਂ ਸਮੇਤ ਨੱਬੇ ਦੇ ਦਹਾਕੇ ਵਿੱਚ ਖਰੀਦੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER SPEAKS WITH KAMAL NATH ON REPORTED EVICTION OF 500 SIKHS FROM Madhya Pradesh