ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਲਈ ਕੈਪਟਨ ਅਮਰਿੰਦਰ ਨੇ ਮੋਦੀ ਤੇ ਇਮਰਾਨ ਦਾ ਕੀਤਾ ਧੰਨਵਾਦ

ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵਲੋਂ ਕੀਤੀ ਗਈ ਵੱਡਮੁੱਲੀ ਪਹਿਲ ਦਾ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਅਤੇ ਕੇਂਦਰ ਸਰਕਾਰ ਦਾ ਸ਼ੁੱਕਰਾਨਾ ਅਦਾ ਕਰਦਿਆਂ ਕਿਹਾ ਕਿ 150 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਕਰਤਾਰਪੁਰ ਲਾਂਘੇ ਲਈ ਪੂਰਾ ਸਿੱਖ ਸਮਾਜ ਉਨ੍ਹਾਂ ਦੇ ਇਸ ਅਹਿਮ ਉਪਰਾਲੇ ਦਾ ਧੰਨਵਾਦੀ ਹੈ। ਇਸ ਮੌਕੇ ਕੈਪਟਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵੀ ਧੰਨਵਾਦ ਕੀਤਾ।

 

 

 

ਇਸ ਮੌਕੇ ਕੈਪਟਨ ਅਮਰਿੰਦਰ ਨੇ ਡੇਰਾ ਬਾਬਾ ਨਾਨਕ ਲਈ ਕਈ ਅਹਿਮ ਐਲਾਨ ਕੀਤੇ ਹਨ। ਕੈਪਟਨ ਅਮਰਿੰਦਰ ਨੇ ਆਈਆਂ ਸੰਗਤਾਂ ਨੂੰ ਸਬੰਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਮਿਲੇ ਭਰੋਸੇ ਮਗਰੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਵੀਜ਼ੇ ਦੇ ਲਾਂਘਾ ਮੁਹੱਈਆ ਕਰਵਾਇਆ ਜਾਵੇਗਾ। ਕੈਪਟਨ ਨੇ ਡੇਰਾ ਬਾਬਾ ਨਾਨਕ ਲਈ 78 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਜਦਕਿ ਪਾਣੀ ਦੀ ਸਪਲਾਈ ਨੂੰ ਦੁਰੁਸਤ ਬਣਾਉਣ ਲਈ ਕੈਪਟਨ ਨੇ 61 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

 

ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਲਈ ਬਹੁਤ ਵੱਡੀ ਅਤੇ ਕਾਫੀ ਪੁਰਾਣੇ ਸਮੇਂ ਤੋਂ ਚਲੀ ਆ ਰਹੀ ਬੇਹੱਦ ਅਹਿਮ ਮੰਗ ਸੀ ਕਿਉਂਕਿ 1947 ਦੀ ਦੇਸ਼ ਦੀ ਵੰਡ ਹੋਣ ਮਗਰੋਂ ਹੀ ਸਿੱਖ ਭਾਈਚਾਰੇ ਵਲੋਂ ਕਰਤਾਰਪੁਰ ਲਾਂਘੇ ਦੀ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਜਾ ਕੇ ਪੂਰੀ ਹੋਈ ਹੈ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder thanked Modi and Imran for the Kartarpur corridor