ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਰਿਹਾਅ ਕਰਨ ਦੇ ਫ਼ੈਸਲੇ ਲਈ ਅਮਿਤ ਸ਼ਾਹ ਦਾ ਧੰਨਵਾਦ

ਮੁੱਖ ਮੰਤਰੀ ਨੂੰ ਕੇਂਦਰ ਵੱਲੋਂ ਬਾਕੀ ਪੁਲਿਸ ਜਵਾਨਾਂ ਦੀ ਰਿਹਾਈ ਬਾਰੇ ਵੀ ਸਕਾਰਾਤਮਕ ਫ਼ੈਸਲਾ ਲਏ ਜਾਣ ਦੀ ਉਮੀਦ


ਕੇਂਦਰ ਸਰਕਾਰ ਵੱਲੋਂ ਅਤਿਵਾਦ ਦੇ ਦੌਰ ਸਮੇਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮਾਨਵੀ ਆਧਾਰ 'ਤੇ ਰਿਹਾਅ ਕਰਨ ਦੇ ਲਏ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ।

 

ਇਸ ਫ਼ੈਸਲੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬੰਦ ਬਾਕੀ ਪੁਲਿਸ ਮੁਲਾਜ਼ਮਾਂ, ਜਿਨ੍ਹਾਂ ਦੀ ਮਾਨਵੀ ਆਧਾਰ 'ਤੇ ਰਿਹਾਈ ਲਈ ਉਨ੍ਹਾਂ ਨੇ ਕੇਂਦਰ ਨੂੰ ਪਿਛਲੇ ਮਹੀਨੇ ਬੇਨਤੀ ਕੀਤੀ ਸੀ, ਬਾਰੇ ਵੀ ਸਾਕਾਰਾਤਮਕ ਫ਼ੈਸਲਾ ਲਿਆ ਜਾਵੇਗਾ।    

 

ਤਕਰੀਬਨ 20 ਕਰਮਚਾਰੀਆਂ ਵਿੱਚੋਂ 5 ਨੂੰ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਅਤੇ ਰਿਹਾਅ ਕਰਨ ਦੇ ਫ਼ੈਸਲੇ ਨੂੰ ਕੇਂਦਰੀ ਮੰਤਰੀ ਨੇ ਮਨੁੱਖਤਾਵਾਦੀ ਅਤੇ ਉਦਾਰਤਾ ਦੀ ਵਿਚਾਰਧਾਰਾਂ ਤੋਂ ਪ੍ਰੇਰਿਤ ਫ਼ੈਸਲਾ ਗਰਦਾਨਿਆ। ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 9 ਸਿੱਖ ਕੈਦੀਆਂ ਸ਼ਜਾ ਵਿੱਚ ਛੋਟ ਦੇਣ ਦੇ ਫ਼ੈਸਲੇ ਦੇ ਕੁਝ ਦਿਨਾਂ ਬਾਅਦ ਆਇਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ ਵਿੱਚ ਸ਼ਾਹ ਨੂੰ ਪੱਤਰ ਲਿਖ ਕੇ 20 ਪੁਲਿਸ ਕਰਮਚਾਰੀਆਂ ਦੀ ਰਿਹਾਈ ਦੀ ਮੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਤਰਕ ਦਿੱਤਾ ਕਿ  ਸਰਹੱਦ ਪਾਰੋਂ ਫੈਲਾਏ ਅੱਤਵਾਦ ਨਾਲ ਲੜਦਿਆਂ ਇਨ੍ਹਾਂ ਵਿਅਕਤੀਆਂ ਨੇ ਪੰਜਾਬ ਅਤੇ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਕੰਮ ਕੀਤਾ। 

 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕਈ ਪੁਲਿਸ ਕਰਮਚਾਰੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਕੇਂਦਰ ਸਰਕਾਰ ਦੀ ਦਿਆਲਤਾ ਦੇ ਹੱਕਦਾਰ ਹਨ। ਉਨ੍ਹਾਂ ਇਸ ਗੱਲ 'ਤੇ ਚਾਨਣਾ ਪਾਇਆ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਇਨ੍ਹਾਂ ਵਿਅਕਤੀਆਂ ਨੇ ਬਿਨਾਂ ਕਿਸੇ ਨਿੱਜੀ ਹਿੱਤਾਂ ਦੇ ਕੌਮ ਲਈ ਆਪਣੀਆਂ ਜਾਨਾਂ ਜ਼ੋਖ਼ਮ ਵਿੱਚ ਪਾਈਆਂ ਸਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder thanks amit shah for decision to release 5 punjab police personnel in jail for offences of militancy period