ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸਪੋਰਟ ਮੁਆਫ ਕਰਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਪੰਜਾਬ ਤੋਂ ਇਕ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ। ਵਫ਼ਦ ਭਾਰਤੀ ਤੀਰਥ ਯਾਤਰੀਆਂ ਉੱਤੇ 20 ਡਾਲਰ ਦੀ ਫੀਸ ਨੂੰ ਘਟਾਉਣ ਲਈ ਉਨ੍ਹਾਂ ਨੂੰ ਪਾਕਿਸਤਾਨ ‘ਤੇ ਦਬਾਅ ਬਣਾਉਣ ਦੀ ਅਪੀਲ ਕਰੇਗਾ।
ਇਸ ਬਾਰੇ ਮਤਾ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
Punjab Chief Minister's Office: CM Capt Amarinder Singh will lead all-party delegation from Punjab to meet PM Modi to seek waiver of passport&further simplification of process for visiting Kartarpur Sahib, and to urge him to pressurize Pakistan to slash $20 fee on Indian pilgrims pic.twitter.com/bo9J9zEItZ
— ANI (@ANI) February 25, 2020
ਮੁੱਖ ਮੰਤਰੀ ਨੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੇ ਰਾਜ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਕੋਲ ਉਠਾਉਣ ਦੇ ਸੁਝਾਅ 'ਤੇ ਦਖਲ ਦਿੰਦੇ ਹੋਏ ਉਨ੍ਹਾਂ ਨੂੰ ਇਸ ਮੁੱਦੇ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲ ਇੱਕੋ ਸਮੇਂ ਉਠਾਉਣ ਲਈ ਕਿਹਾ ਤਾਂ ਜੋ ਜਲਦੀ ਤੋਂ ਜਲਦੀ ਮਤੇ ਲਈ ਆਧਾਰ ਤਿਆਰ ਕੀਤਾ ਜਾ ਸਕੇ।
ਇਸ ਦੌਰਾਨ ਮਤੇ ਨੂੰ ਅੱਗੇ ਵਧਾਉਂਦਿਆਂ, ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ 9 ਨਵੰਬਰ, 2019 ਨੂੰ, ਨਾਨਕ ਨਾਮ ਲੇਵਾ ਸੰਗਤ ਦੁਆਰਾ ਅਰਦਾਸ ਕੀਤੇ ਕਈ ਦਹਾਕਿਆਂ ਬਾਅਦ ਖੁੱਲ੍ਹਿਆ ਸੀ। ਕਰਤਾਰਪੁਰ ਲਾਂਘਾ ਦਾ ਇਤਿਹਾਸ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।