ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ 

ਡੇਰਾ ਬਾਬਾ ਨਾਨਕ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ’ਤੇ ਰੱਖਿਆ ਜਾਵੇਗਾ

 

ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲ੍ਹਣ ਵਾਲੇ ਦਿਨ ਜਾਣ ਵਾਲੇ ਸਰਬ ਪਾਰਟੀ ਵਫ਼ਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।

 

ਇਹ ਐਲਾਨ ਅੱਜ ਮੁੱਖ ਮੰਤਰੀ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਕੀਤਾ। ਇਕ ਹਫ਼ਤੇ ਵਿੱਚ ਇਹ ਦੂਜੀ ਸਮੀਖਿਆ ਮੀਟਿੰਗ ਸੀ।


ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।


ਇਸ ਸਮੀਖਿਆ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਨੂੰ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ਉੱਤੇ ਰੱਖਿਆ ਜਾਵੇਗਾ।

 

ਡੇਰਾ ਬਾਬਾ ਨਾਨਕ ਵਿਖੇ ਬਣਾਏ ਜਾ ਰਹੇ ਟੈਂਟ ਸਿਟੀ ਬਾਰੇ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਦਰਮਿਆਨ ਸੰਪੂਰਨ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਲੱਖਾਂ ਸਰਧਾਲੂਆਂ ਦੀ ਇਤਿਹਾਸਕ ਯਾਤਰਾ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder to lead all-party delegation to sri kartarpur sahib on opening day of corridor