ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਿੱਧੀ ਚੁਣੌਤੀ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਬੁੱਧਵਾਰ ਨੂੰ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਚ ਨਸ਼ਾਖੋਰੀ ਘਟਣ ਦੀ ਥਾਂ ਭਾਰੀ ਵਾਧਾ ਹੋਇਆ ਹੈ ਜਦਕਿ ਪਹਾੜਾਂ ’ਤੇ ਬੈਠੇ ਕੈਪਟਨ ਸਾਹਿਬ ਨੂੰ ਇਸ ਬਾਰੇ ਕੁੱਝ ਪਤਾ ਹੀ ਨਹੀਂ।

 

ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਚੋਣਾਂ ਤੋਂ ਪਹਿਲਾਂ ਚੋਣ ਪ੍ਰਚਾਰ ਦੌਰਾਨ ਗੁੱਟਕਾ ਸਾਹਿਬ ਦੀ ਸਹੁੰ ਚੁੱਕੀ ਸੀ ਕਿ ਸੂਬੇ 'ਚ ਚਾਰ ਹਫ਼ਤਿਆਂ ਦੌਰਾਨ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਪਰ ਚੋਣਾਂ ਜਿੱਤਣ ਦੇ ਢਾਈ ਸਾਲ ਬਾਅਦ ਵੀ ਕੈਪਟਨ ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਚ ਅਸਫਲ ਰਹੀ ਹੈ।

 

ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਚ ਨਸ਼ਿਆਂ ਦਾ ਖਾਤਮਾ ਕਰਨ ਚ ਪੂਰੀ ਤਰ੍ਹਾਂ ਫ਼ੇਲ੍ਹ ਰਹੀ ਹੈ। ਮੁੱਖ ਮੰਤਰੀ ਆਪਣੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅੱਜ ਪੰਜਾਬ 'ਚ ਪੁਲਿਸ ਮੁਲਾਜ਼ਮਾਂ ਤੇ ਅਫ਼ਸਰਾਂ ਦੀ ਮਿਲੀ ਭੁਗਤ ਨਾਲ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ ਜਿਸ ਨੂੰ ਰੋਕਣ ਚ ਕੈਪਟਨ ਸਰਕਾਰ ਨਾਕਾਮ ਰਹੀ ਹੈ।

 

ਮੈਂਬਰ ਪਾਰਲੀਮੈਂਟ ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਲੁਧਿਆਣਾ ਦੇ ਪਿੰਡ ਸਹਾਰਨ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਦਾ ਕਤਲ ਕਰਨ ਵਾਲੇ 4 ਪੁਲਿਸ ਮੁਲਾਜ਼ਮਾਂ ਨੂੰ ਮਾਫ਼ੀ ਦੇਣ ਦੀ ਸਿਫਾਰਿਸ਼ ਦੀ ਸਾਰੀ ਪ੍ਰਕਿਰਿਆ ਮੌਜੂਦਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ ਹੈ

 

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਦੋਸ਼ ਸਾਬਤ ਹੁੰਦਾ ਦੇਖ ਝੂਠੇ ਇਲਜ਼ਾਮ ਲਗਾ ਕੇ ਲੋਕਾਂ ਨੂੰ ਮੁੱਦੇ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਮੈਂ ਚੁਣੌਤੀ ਦਿੰਦਾ ਹਾਂ ਜੇਕਰ ਅਮਰਿੰਦਰ ਸਿੰਘ ਸੱਚੇ ਹਨ ਤਾਂ ਇਸ ਕੇਸ ਦੀ ਕਿਸੇ ਵੀ ਫਾਈਲ ਉੱਤੇ ਮੇਰੇ ਹਸਤਾਖਰ ਸਾਬਤ ਕਰ ਦੇਣ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder to prove they are true I lied says Sukhbir Badal