ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਮਿਲੇ ਭਾਰਤ ਰਤਨ, ਕਰਾਂਗੇ ਸਿਫ਼ਾਰਸ਼: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਪੀ.ਜੀ.ਆਈ ਵਿਖੇ ਮਿਲੇ ਅਤੇ ਉਨ੍ਹਾਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕੀਤਾ। ਦਰਅਸਲ, ਬਲਬੀਰ ਸਿੰਘ ਸੀਨੀਅਰ ਬਿਮਾਰ ਹੋਣ ਕਾਰਨ ਉਥੇ ਜੇਰੇ ਇਲਾਜ ਹਨ।

 

 

ਐਵਾਰਡ ਦੇਣ ਦੇ ਸਮਾਰੋਹ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬਲਬੀਰ ਸਿੰਘ ਵਰਗੇ ਮਹਾਨ ਹਾਕੀ ਓਲੰਪਿਅਨਾਂ ਵਰਗੇ ਖਿਡਾਰੀਆਂ ਨੇ ਖੇਡਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ ਹੈ ਜਿਨਾਂ ਨੂੰ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ।

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਤਿੰਨ ਵਾਰ ਦੇ ਓਲੰਪਿਕ ਸੋਨ ਤਗਮਾ ਜੇਤੂ ਉੱਘੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਂ ਦੀ ਭਾਰਤ ਰਤਨ ਦੇਣ ਲਈ ਸਿਫ਼ਾਰਸ਼ ਕਰਨਗੇ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER TO RECOMMEND HOCKEY LEGEND BALBIR SINGH SENIOR FOR BHARAT RATNA