ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਅਕਾਲੀਆਂ ਦੇ ਸਦਨ ’ਚੋਂ ਵਾਕਆਊਟ ਨੂੰ ਦਸਿਆ ‘ਬਦਤਮੀਜ਼ੀ’

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੰਗਲਵਾਰ ਨੂੰ ਰਾਜਪਾਲ ਵੀਪੀ ਸਿੰਘ ਦੇ ਭਾਸ਼ਣ ਦੇ ਨਾਲ ਸ਼ੁਰੂ ਹੋ ਗਿਆ। ਇਸ ਮੌਕੇ ਅਕਾਲੀ–ਭਾਜਪਾ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕਰਦਿਆਂ ਸਰਕਾਰ ਖਿਲਾਫ਼ ਆਪਣਾ ਰੋਸ ਪ੍ਰਗਟਾਇਆ ਤੇ ਸਦਨ ਤੋਂ ਵਾਕਆਊਟ ਕਰ ਦਿੱਤਾ। ਅਕਾਲੀਆਂ ਵਲੋਂ ਚੱਕੇ ਗਏ ਇਸ ਕਦਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਬਦਤਮੀਜ਼ੀ’ ਦਸਿਆ ਹੈ।

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦਾ ਰਾਜਪਾਲ ਹੋਣ ਨਾਤੇ ਅਕਾਲੀਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਸੀ, ਨਾ ਕਿ ਰੌਲਾਰੱਪਾ ਪਾ ਕੇ ਵਾਕਆਊਟ ਕਰਨਾ ਚਾਹੀਦਾ ਸੀ।

 

 

 

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਵਿਧਾਨ ਸਭਾ ਦੇ ਬਾਹਰ ਦਿੱਤੇ ਧਰਨੇ ਤੇ ਪੁੱਛੇ ਗਏ ਸਵਾਲ ਦੇ ਜਵਾਬ ਚ ਉਨ੍ਹਾਂ ਕਿਹਾ ਕਿ ਉਹ ਸਿਰਫ ਨਾਟਕ ਕਰਦੇ ਹਨ ਤੇ ਉਨ੍ਹਾਂ ਨੂੰ ਕੋਈ ਦੁਜਾ ਕੰਮ ਨਹੀਂ ਹੈ।

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੰਗਲਵਾਰ ਨੂੰ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਦੇ ਨਾਲ ਸ਼ੁਰੂ ਹੋ ਗਿਆ ਤੇ ਬਜਟ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਹਾਜ਼ਰ ਰਹੇ। ਬਜਟ ਦੇ ਪਹਿਲੇ ਦਿਨ ਵਿਧਾਨ ਸਭਾ ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਗਈ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder told the Walk Out from Akalis House Batmiji