ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਮਨਾਉਣ ਲਈ ਕੀਤੀ ਅਪੀਲ

ਮੁੱਖ ਸਮਾਗਮ ’ਤੇ ਸਹਿਮਤੀ ਬਣਾਉਣ ਲਈ ਕਿਹਾ 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮ ਸੂਬਾ ਸਰਕਾਰ ਨਾਲ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ।

 

ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਹਿਮਤੀ ਬਣਾਉਣ ਲਈ ਸੂਬਾ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਸ਼ਿਰਕਤ ਕਰਨ ਲਈ ਆਖਿਆ।

 

ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਆਏ ਵਫ਼ਦ ਨੂੰ ਕੀਤੀ ਜਿਨ੍ਹਾਂ ਨੇ ਅੱਜ ਮੁੱਖ ਮੰਤਰੀ ਨੂੰ ਮਿਲ ਕੇ ਇਸ ਇਤਿਹਾਸਕ ਮੌਕੇ ਉਨਾਂ ਵੱਲੋਂ ਉਲੀਕੇ ਗਏ ਵਿਸ਼ਾਲ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

 

ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨਾਂ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਲਈ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਆਪਣੇ ਕੈਬਿਨੇਟ ਸਾਥੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਸਮਾਗਮ ਵਿੱਚ ਸ਼ਾਮਲ ਵੀ ਹੋਣਗੇ।

 

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਕੌਮੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਸੱਦਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਜੀ ਤੌਰ ’ਤੇ ਅਪੀਲ ਕੀਤੀ ਹੈ ਤਾਂ ਕਿ ਸਮੁੱਚੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਸਹਿਮਤੀ ਬਣਾਈ ਜਾ ਸਕੇ। ਉਨਾਂ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਬੁਨਿਆਦੀ ਢਾਂਚਾ ਅਤੇ ਵਿਕਾਸ ਦੇ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। 

 

ਬੀਬੀ ਜਗੀਰ ਕੌਰ ਦੀ ਅਪੀਲ ’ਤੇ ਮੁੱਖ ਮੰਤਰੀ ਨੇ ਲੋਕ ਨਿਰਮਾਣ ਮੰਤਰੀ ਨੂੰ ਆਖਿਆ ਕਿ ਸੁਲਤਾਨਪੁਰ ਲੋਧੀ ਨੂੰ ਜਾਂਦੀਆਂ ਸੜਕਾਂ ’ਚੋਂ ਬਾਕੀ ਰਹਿੰਦੀਆਂ ਕੁਝ ਸੜਕਾਂ ਨੂੰ 18-23 ਫੁੱਟ ਤੋਂ 33 ਫੁੱਟ ਚੌੜਾ ਕਰਨ ਲਈ ਕਾਰਜ ਯੋਜਨਾ ਉਲੀਕੀ ਜਾਵੇ।

 


ਇਸ ਮੌਕੇ ਕੈਬਿਨੇਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ, ਕੁਲਜੀਤ ਸਿੰਘ ਨਾਗਰਾ ਅਤੇ ਕੁਸ਼ਲਦੀਪ ਸਿੰਘ ਢਿਲੋਂ ਹਾਜ਼ਰ ਸਨ।

 

ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਸਾਬਕਾ ਮੰਤਰੀ ਤੋਤਾ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਤਖ਼ਤ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਸ਼ਾਮਲ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder urges sgpc to join state govt in 550th prakash purb celebration seeks consensus on main event