ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ ’ਚ ਕਾਂਗਰਸ ਵਿਖਾਏਗੀ ਬਾਗੀਆਂ ਨੂੰ ਬਾਹਰ ਦਾ ਰਸਤਾ

ਲੋਕ ਸਭਾ ਚੋਣਾਂ ’ਚ ਕਾਂਗਰਸ ਵਿਖਾਏਗੀ ਬਾਗੀਆਂ ਨੂੰ ਬਾਹਰ ਦਾ ਰਸਤਾ

ਅਗਾਮੀ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਟਿਕਟ ਲੈਣ ਦੇ ਚਾਹਵਾਨਾਂ ਨੂੰ ਪਾਰਟੀ ਦੇ ਕਿਸੇ ਵੀ ਅਧਿਕਾਰਿਤ ਉਮੀਦਵਾਰ ਵਿਰੁੱਧ ਬਾਗੀ ਸੁਰ ਅਪਣਾਉਣੀ ਮਹਿੰਗੀ ਪੈ ਜਾਵੇਗੀ। ਜੇਕਰ ਕੋਈ ਬਾਗੀ ਸੁਰ ਅਪਣਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ।

 

ਅੱਜ ਇੱਥੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਦੇ ਲੋਕਾਂ ਨੂੰ ਮੁੜ ਸਮਰਪਿਤ ਕਰਨ ਦੇ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਗੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

 

ਗੁਰਦਾਸਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਸਬੰਧੀ ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹੀ ਇੱਥੋਂ ਪਾਰਟੀ ਦੇ ਉਮੀਦਵਾਰ ਹੋਣਗੇ

 

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਵੱਲੋਂ ਇੱਕ ਹਫਤੇ ’ਚ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਜੇਕਰ ਅਧਿਕਾਰਤ ਉਮੀਦਵਾਰਾਂ ਖਿਲਾਫ ਕਿਸੇ ਨੇ ਵੀ ਬਗਾਵਤ ਕੀਤੀ ਤਾਂ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇਗਾ

 

ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿੱਚ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਬਾਅਦ ਪਾਰਟੀ ਅੰਦਰ ਮੱਤਭੇਦ ਪੈਦਾ ਹੋਣ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਵਰਕਰਾਂ ਨੂੰ ਪਾਰਟੀ ਦੀ ਲੀਹ ’ਤੇ ਚੱਲਣਾ ਹੋਵੇਗਾ ਅਤੇ ਟਿਕਟ ਮੰਗਣ ਵਾਲੇ ਕਿਸੇ ਵੀ ਵਰਕਰ ਜਾਂ ਲੀਡਰ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਹਾਈਕਮਾਨ ਵੱਲੋਂ ਉਸ ਦੀ ਜੇਤੂ ਸਮਰਥਾ ਨੂੰ ਆਧਾਰ ਬਣਾ ਕੇ ਲਿਆ ਜਾਵੇਗਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਹਾਈਕਮਾਨ ਦੇ ਫੈਸਲੇ ਵਿਰੁੱਧ ਜਾਵੇਗਾ ਤਾਂ ਉਸ ਨੂੰ ਤੁਰੰਤ ਪਾਰਟੀ ਤੋਂ ਚਲਦਾ ਕਰ ਦਿੱਤਾ ਜਾਵੇਗਾ

 

ਅੰਮ੍ਰਿਤਸਰ ’ਚ ਨਸ਼ੇ ਦੀ ਬਹੁਤਾਤ ਨਾਲ ਹੋਈਆਂ ਮੌਤਾਂ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਆਖਿਆ ਕਿ ਅਜਿਹੇ ਬਹੁਤ ਸਾਰੇ ਮਾਮਲੇ ਨਸ਼ੀਲੀਆਂ ਦਵਾਈਆਂ ਦੀ ਮਿਲਾਵਟ ਦੀ ਖਪਤ ਨਾਲ ਵਾਪਰਦੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਉਪਰਾਲੇ ਕਰ ਰਹੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER WARNS REBELS OF EXPULSION FROM CONG