ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ (93) ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲਛਮਣ ਦਾਸ ਖੰਨਾ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ (ਵੀਰਵਾਰ) ਸ਼ਾਮ 4 ਵਜੇ ਸੈਕਟਰ 25 ਦੇ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ ਹਮਦਰਦੀ ਪ੍ਰਗਟਾਉਂਦਿਆਂ ਇਸ ਨੂੰ ਉਨ੍ਹਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ।
Saddened to hear about the passing away of Shri Lachman Dass Khanna, father of Additional Chief Secretary, Viswajeet Khanna. My thoughts & prayers are with the family in this hour of grief.
— Capt.Amarinder Singh (@capt_amarinder) March 12, 2020
.