ਪੰਜਾਬ ਦੇ ਸਨਅਤ ਅਤੇ ਵਪਾਰ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਜਲੰਧਰ ਵਿਖੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਦੇ ਉਦਯੋਗਿ ਵਿਕਾਸ ਨੂੰ ਹੋਰ ਬੜਾਵਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਹੋਰ ਹੁਲਾਰਾ ਦੇਣ ਦੇ ਨਾਲ ਹੀ ਸੂਬੇ ਵਿੱਚ ਲੱਖਾਂ ਰੋਜ਼ਗਾਰ ਪੈਦਾ ਹੋਏ ਹਨ ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਹੈ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਸੂਬੇ ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕਾਰਜ ਭਾਰ ਸੰਭਾਲਿਆ ਹੈ ਉਦੋਂ ਤੋਂ ਉਦਯੋਗਾਂ ਦੀਆਂ ਹਰ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਉਦਯੋਗਾਂ ਲਈ ਸ਼ਾਜਗਾਰ ਮਾਹੌਲ ਪੈਦਾ ਕਰਨ ਦੇ ਨਾਲ ਹੀ ਉਦਯੋਗਪਤੀਆਂ ਵਲੋਂ ਉਦਯੋਗਾਂ ਵਿੱਚ 50,000 ਕਰੋੜ ਦਾ ਨਿਵੇਸ਼ ਕੀਤਾ ਜਾ ਸਕਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2017 ਵਿੱਚ ਬਣਾਈ ਗਈ ਉਦਯੋਗਿਕ ਨੀਤੀ ਸੂਬੇ ਦੇ ਸਰਹੱਦੀ ਅਤੇ ਕੰਡੀ ਖੇਤਰ ਦੇ ਉਦਯੋਗਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਿੱਚ ਮਹੱਤਪੂਰਨ ਸਾਬਿਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਉਦਯੋਗਿਕ ਨੀਤੀ ਵਲੋਂ ਰਾਜ ਵਿੱਚ ਉਦਯੋਗਾਂ ਨੂੰ ਮੁੜ ਤੋਂ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।
.