ਅਗਲੀ ਕਹਾਣੀ

ਕੈਪਟਨ ਸਰਕਾਰ ਨੇ ਹੁਣ ਤੱਕ 8.21 ਲੱਖ ਲੋਕਾਂ ਨੂੰ ਰੋਜ਼ਗਾਰ ਦਿੱਤੇ: ਚਰਨਜੀਤ ਚੰਨੀ

ਪੰਜਾਬ ਦੇ ਤਕਨੀਕੀ ਸਿੱਖਿਆ, ਸਨਅਤੀ ਸਿਖ਼ਲਾਈ ਅਤੇ ਰੋਜ਼ਗਾਰ ਉਤਪਤੀ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 8.21 ਲੱਖ (ਸਰਕਾਰੀ, ਨਿੱਜੀ ਅਤੇ ਸਵੈ-ਰੋਜ਼ਗਾਰ) ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ

 

ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਨਾਲੋਂ ਨਖ਼ੇੜ ਕੇ ਹੁਨਰਮੰਦ ਕਰਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਸ਼ਚਾ ਕਰਨ ਕਿ ਉਹ ਹੁਨਰਮੰਦ ਹੋ ਕੇ ਯੋਗਤਾ ਮੁਤਾਬਿਕ ਨੌਕਰੀ ਕਰਨਗੇ

 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਕਿੱਲ ਡਿਵੈੱਲਪਮੈਂਟ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾ ਰਹੀ ਹੈ ਜੋ ਨੌਜਵਾਨ ਸਹੀ ਸਿਖ਼ਲਾਈ ਪ੍ਰਾਪਤ ਕਰਦੇ ਹਨ ਜਾਂ ਹੋਰ ਸਿੱਖਿਆ ਗ੍ਰਹਿਣ ਕਰਦੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਯੋਗਤਾ ਮੁਤਾਬਿਕ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ

 

ਇਸ ਮੌਕੇ ਉਨ੍ਹਾਂ ਵੱਖ-ਵੱਖ ਸਿਖ਼ਲਾਈ ਪ੍ਰੋਗਰਾਮਾਂ ਵਧੀਆ ਕਾਰਗੁਜ਼ਾਰੀ ਵਿੱਚ ਹਿੱਸਾ ਲੈਣ ਵਾਲੇ ਸਿਖ਼ਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt government provided employment to 8 21 million people so far says Charanjit Channy