ਫ਼ੋਟੋ: ਸਮੀਰ ਸਹਿਗਲ, ਅੰਮ੍ਰਿਤਸਰ।
ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅੱਜ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ।
ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੇ ਮੈਂਬਰ ਵੀ ਹਨ, ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਥੇਦਾਰ ਦੇ ਨਾਂ ਲਿਖਿਆ ਪੱਤਰ ਉਨ੍ਹਾਂ ਨੂੰ ਸੌਂਪਿਆਂ ਗਿਆ।
ਦੱਸਣਯੋਗ ਹੈ ਕਿ ਇਹ ਮੀਟਿੰਗ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ਤੇ ਮਨਾਉਣ ਦੇ ਮਾਮਲੇ ਵਿਚ ਪੈਦਾ ਹੋਏ ਵਿਵਾਦ ਨੂੰ ਲੈ ਕੇ ਕੀਤੀ ਜਾ ਰਹੀ ਹੈ।