ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕਸਭਾ ਚੋਣਾਂ 2019: ਕੈਪਟਨ ਅਭਿਮੰਨਿਯੂ ਬਣੇ ਪੰਜਾਬ ਭਾਜਪਾ ਦੇ ਇੰਚਾਰਜ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਚੋਣਾਂ 2019 ਦੀ ਰੂਪਰੇਖਾ ਤਿਆਰ ਕਰਦਿਆਂ ਵੱਖੋ ਵੱਖਰੇ 17 ਸੂਬਿਆਂ ਦੇ ਲੋਕ ਸਭਾ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਸੇ ਤਰਜ ਤੇ ਕੈਪਟਨ ਅਭਿਮੰਨਿਯੂ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੈਪਟਨ ਅਭਿਮੰਨਿਯੂ ਨੂੰ ਕੇਂਦਰੀ ਸ਼ਾਸਤ ਸੂਬਾ ਚੰਡੀਗੜ੍ਹ ਦੇ ਇੰਚਾਰਜ ਦੀ ਵੀ ਜਿ਼ੰਮੇਵਾਰੀ ਸੌਂਪੀ ਗਈ ਹੈ।

 

ਇਸ ਤੋਂ ਇਲਾਵਾ ਗੁਆਂਢੀੇ ਸੂਬੇ ਹਿਮਾਚਲ ਪ੍ਰਦੇਸ਼ ਲਈ ਤੀਰਥ ਸਿੰਘ ਰਾਵਤ ਅਤੇ ਰਾਜਸਥਾਨ ਲਈ ਪ੍ਰਕਾਸ਼ ਜਾਵੇਡਕਾਰ ਤੇ ਸੁਧਾਂਸ਼ੂ ਤ੍ਰਿਵੇਦੀ ਨੂੰ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

ਭਾਜਪਾ ਨੇ ਇੱਕ ਅਧਿਕਾਰਤ ਸੂਚੀ ਜਾਰੀ ਕਰਕੇ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Abhimanyu becomes Punjab BJP in-charge