ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਦਲ ਪਰਿਵਾਰ ਚੌਧਰ ਜਮਾਉਣ ਦੀਆਂ ਕੋਸ਼ਿਸ਼ਾਂ ’ਚ ਜੁਟਿਆ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਹੋਣ ਵਾਲੇ ਸਮਾਗਮਾਂ 'ਚ ਬਾਦਲਾਂ ਵੱਲੋਂ ਆਪਣੀ ਚੌਧਰ ਜਮਾਉਣ ਦੀਆਂ ਕੋਸ਼ਿਸ਼ਾਂ ਕਰਨ ਨਾਲ ਉਹ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਵਿੱਚ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ।

 

ਅੱਜ ਸਵੇਰੇ ਇੱਥੇ ਵਿਧਾਨ ਸਭਾ ਵਿਖੇ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ-ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਨੂੰ ਰੋਕਣ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਿੱਖਾਂ 'ਤੇ ਗੋਲੀਆਂ ਚਲਾਉਣ ਵਿੱਚ ਨਾਕਾਮ ਰਹਿਣ ਕਰਕੇ ਸਿੱਖ ਭਾਈਚਾਰੇ ਨੇ ਬਾਦਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਪਰ ਇਨ੍ਹਾਂ ਨੇ ਇਸ ਤੋਂ ਕੋਈ ਸਬਕ ਨਹੀਂ ਸਿੱਖਿਆ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਹੋਈਆਂ ਚੋਣਾਂ ਵਿੱਚ ਸਿੱਖ ਸੰਗਤ ਨੇ ਅਕਾਲੀਆਂ ਨੂੰ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਹਾਲ ਹੀ ਵਿੱਚ ਸੰਸਦੀ ਚੋਣਾਂ ਵਿੱਚ ਕੁਝ ਵੋਟਾਂ ਦੇ ਫਰਕ ਨਾਲ ਸੰਸਦ ਦੀਆਂ ਪੌੜੀਆਂ ਮਸਾਂ ਹੀ ਚੜ੍ਹ ਸਕੀ। ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕਰਨ ਦੇ ਕੀਤੇ ਢਕਵੰਜ ਤੋਂ ਲੋਕ ਚੰਗੀ ਤਰ੍ਹਾਂ ਵਾਕਫ਼ ਹੋ ਚੁੱਕੇ ਹਨ।

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ ਦੀ ਕਮਾਂਡ ਹੇਠ ਅਕਾਲੀ ਸਿੱਖ ਭਾਈਚਾਰੇ ਵਿੱਚ ਵੰਡੀਆਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਜਦਕਿ ਵਿਸ਼ਵ ਵਿਆਪੀ ਭਾਈਚਾਰੇ ਦਾ ਮਹਾਨ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਜੀ ਦਾ ਗੁਰਪੁਰਬ ਮਨਾ ਰਹੇ ਹਨ ਜਿਨ੍ਹਾਂ ਨੇ ਅੰਤਰ-ਧਰਮ ਸਦਭਾਵਨਾ ਅਤੇ ਸੰਵਾਦ ਲਈ ਯੋਗਦਾਨ ਪਾਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:captain amarinder attacks on badal family about prakash purab programs