ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਕੇਂਦਰੀ ਬਜਟ ਦੀ ਸੁਖਬੀਰ ਵਲੋਂ ਤਾਰੀਫ਼ ਨੂੰ ਦੱਸਿਆ ਨਿਰੀ ਚਾਪਲੂਸੀ

ਕੇਂਦਰੀ ਬਜਟ 2020-21 ਨੂੰ ਕਿਸਾਨੀ ਪੱਖੀ ਅਤੇ ਗਰੀਬ ਪੱਖੀ ਕਰਾਰ ਦੇਣ ਵਾਲੇ ਸੁਖਬੀਰ ਬਾਦਲ ਦੀ ਟਿੱਪਣੀ ਦਾ ਖੰਡਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਵੱਡੇ ਦਾਅਵਿਆਂ ਨੂੰ ਨਿਰੀ ਚਾਪਲੂਸੀ ਤੇ ਬੇਸ਼ਰਮੀ ਦਾ ਪ੍ਰਗਟਾਵਾ ਦੱਸਿਆ।

 

ਮੁੱਖ ਮੰਤਰੀ ਨੇ ਹੈਰਾਨੀ ਪ੍ਰਗਟਾਈ ਕਿ ਖੇਤੀ ਮਾਹਿਰਾਂ ਅਤੇ ਕਿਸਾਨ ਸੰਗਠਨਾਂ ਵਲਿੋਂ ਠੁਕਰਾਏ ਗਏ ਕੇਂਦਰੀ ਬਜਟ ਵਿਚ ਸੁਖਬੀਰ ਨੂੰ ਕਿਸਾਨੀ ਲਈ ਕਿਹੜਾ ਸਕਾਰਾਤਮਕ ਪੱਖ ਦਿਖਿਆ ਹੈ।  ਉਨਾਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਅੰਨੀ  ਭਾਜਪਾ ਨੂੰ ਤਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਕੀ ਦਿਖਣੀਆਂ ਸਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਸੱਤਾਧਾਰੀ ਧਿਰ ਦੇ ਪਿਆਰ ਵਿਚ ਇੰਨਾ ਗਲਤਾਨ ਹੋ ਚੁੱਕਾ ਹੈ ਕਿ ਉਸਨੂੰ ਵੀ ਇਸ ਆਡੰਬਰੀ ਬਜਟ ਵਿੱਚ ਕੁਝ ਗਲਤ ਨਹੀਂ ਦਿਖਿਆ।

 

ਮੁੱਖ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਸੂਬੇ ਦੇ ਤਿੰਨ ਮੰਤਰੀ ਹੋਣ ਦੇ ਬਾਵਜੂਦ  ਭਾਜਪਾ-ਅਕਾਲੀ ਗੱਠਜੋੜ ਨਾ ਸਿਰਫ ਪੰਜਾਬ ਸਗੋਂ ਦੇਸ਼ ਭਰ ਵਿਚ ਵੱਡੇ ਪੱਧਰ ‘ਤੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਸੁਰੱਖਿਅਤ ਕਰਨ ਵਿਚ ਅਸਫਲ ਰਿਹਾ ਹੈ।

 

ਖੇਤੀਬਾੜੀ ਸੈਕਟਰ ਲਈ 15 ਲੱਖ ਕਰੋੜ ਰੁਪਏ ਦੇ ਬਜਟ ਅਲਾਟਮੈਂਟ ਦੀ ਸ਼ਲਾਘਾ ਕਰਨ ਵਾਲੇ ਸੁਖਬੀਰ ਦੀ ਪ੍ਰਤੀਕਿ੍ਰਆ ’ਤੇ ਸਵਾਲ ਉਠਾਉਂਦਿਆਂ ਕੈਪਟਨ ਅਮਰਿੰਦਰ ਨੇ ਪੁੱਛਿਆ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਪਿਛਲੇ ਸਾਲ ਨਾਲੋਂ ਸਿਰਫ 10 ਫੀਸਦੀ ਦੀ ਵਾਧੇ ਨਾਲ ਕਿਸਾਨਾਂ ਨੂੰ ਦਰਪੇਸ਼ ਕਰਜ਼ੇ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਕਿਵੇਂ ਕਾਫ਼ੀ ਸਮਝਦੇ ਹਨ?

 

ਉਨਾਂ ਕਿਹਾ ਕਿ ਇੰਨੀ  ਘੱਟ ਰਕਮ ਦੀ ਵੰਡ ਜੋ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨੇੜੇ-ਤੇੜੇ ਵੀ ਨਹੀਂ ਜਾਪਦੀ, ਨਾਲ ਸੁਖਬੀਰ ਅਗਲੇ ਦੋ ਸਾਲਾਂ ਵਿੱਚ ਕਿਸਾਨੀ ਦੀ ਆਮਦਨੀ ਨੂੰ ਦੁੱਗਣਾ ਹੁੰਦੇ ਵੇਖਣ ਦੀ ਉਮੀਦ ਕਿਵੇਂ ਕਰ ਸਕਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਤਰੱਕੀ ਤੋਂ ਬਗੈਰ ਪੇਂਡੂ ਖਪਤ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ ਜਿਸ ਨਾਲ ਆਰਥਿਕ ਵਿਕਾਸ ਵੀ ਘਟੇਗਾ।

 

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੇ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕਰਨਾ ਅਤੇ ਮੰਨਣਾ ਕਿ ਖੇਤੀਬਾੜੀ ਖੇਤਰ ਵਿਚ ਇਕ ਗੰਭੀਰ ਸੰਕਟ ਪੈਦਾ ਹੋ ਰਿਹਾ ਹੈ, ਅਕਾਲੀਆਂ ਦੇ ਜ਼ਮੀਨੀ ਪੱਧਰ ਤੋਂ ਪੂਰੀ ਤਰਾਂ ਓਪਰੇ ਵਿਹਾਰ ਨੂੰ ਦਰਸਾਉਂਦਾ ਹੈ। ਆਪਣੇ ਸਿਆਸੀ ਤੇ ਨਿੱਜੀ ਮੁਫਾਦਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਅਜਿਹੇ ਵਰਤਾਰੇ ਨੇ ਹੀ ਅਕਾਲੀਆਂ ਦੇ ਸਿਆਸੀ ਕੱਦ ਨੂੰ ਬੌਣਾ ਕਰ ਛੱਡਿਆ ਹੈ।

 

ਉਨਾਂ ਪੁੱਛਿਆ ਕਿ ਕੋਈ ਹੋਰ ਕਿਵੇਂ ਦੱਸ ਸਕਦਾ ਹੈ ਕਿ ਸੁਖਬੀਰ ਇਹ ਸਵਿਕਾਰ ਕਰਨ ਵਿੱਚ ਪੂਰੀ ਤਰਾਂ ਅਸਫਲ ਰਿਹਾ ਹੈ ਕਿ ਉਸ ਦੇ ਆਪਣੇ ਰਾਜ ਦੇ ਕਿਸਾਨ ਮਦਦ ਲਈ ਪੁਕਾਰ ਰਹੇ ਹਨ, ਜਿਹੜੀ ਸਿਰਫ ਕੇਂਦਰ ਸਰਕਾਰ ਮੁਹੱਈਆ ਕਰਵਾ ਸਕਦੀ ਹੈ?

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਪੰਜਾਬ ਵਿੱਚ ਬਿਹਤਰ ਕੰਮ ਕਰ ਰਹੀ ਹੈ ਜਦੋਂ ਕਿ ਸਾਰੀਆਂ ਸਮੱਸਿਆਂ ਲਈ ਲੰਬੇ ਸਮੇਂ ਦਾ ਇਕੋ ਹੱਲ ਹੈ ਕਿ ਕੌਮੀ ਪੱਧਰ ’ਤੇ ਇਕ ਸਮੁੱਚੀ ਰਾਸ਼ਟਰੀ ਨੀਤੀ ਬਣਾਈ ਜਾਵੇ ਜਿਸ ਵਿੱਚ ਕਰਜ਼ਾ ਮੁਆਫੀ, ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਤੇ ਫਸਲੀ ਵਿਭਿੰਨਤਾ ਆਦਿ ਸ਼ਾਮਲ ਹੋਵੇ। ਦੁੱਖ ਦੀ ਗੱਲ ਹੈ ਕਿ ਬਜਟ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਕੁੱਝ ਨਹੀਂ ਕੀਤਾ ਗਿਆ ਜਦੋਂ ਕਿ ਸੱਚਾਈ ਇਹ ਹੈ ਕਿ ਅਨਾਜ ਦੇ ਬਫਰ ਸਟਾਕ ਨਾਲ ਪਹਿਲਾਂ ਹੀ ਸੂਬੇ ਅਤੇ ਕਿਸਾਨਾਂ ਉਤੇ ਤਣਾਅ ਹੈ।

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਜਟ ਵਿੱਚ ਐਮ.ਐਸ.ਪੀ. ਤੋਂ ਬਿਨਾਂ ਵਾਲੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਉਣ ਲਈ ਕੁੱਝ ਨਹੀਂ ਹੈ ਜੋ ਕਿ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਰਾਹ ਵਿੱਚ ਸਭ ਤੋਂ ਵੱਡੀ ਰੁਕਾਵਟ ਹੈ ਅਤੇ ਇਸ ਨਾਲ ਕਣਕ-ਝੋਨੇ ਦਾ ਫਸਲੀ ਚੱਕਰ ਨਹੀਂ ਟੁੱਟੇਗਾ। ਕਿਸਾਨਾਂ ਦੀ ਆਮਦਨ ਵਧਾਉਣ ਲਈ ਕੁੱਝ ਨਹੀਂ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain amarinder attacks on Sukhbir Singh Badal regarding Central Budget 2020-21