ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਨਵੇਂ ਸਾਲ ’ਤੇ ਪੰਜਾਬ ਵਾਸੀਆਂ ਦੇ ਨਾਂ ਦਿੱਤਾ ਖਾਸ ਸੰਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਪੰਜਾਬ ਨੂੰ ਪ੍ਰਗਤੀਸ਼ੀਲ, ਅਗਾਂਹਵਧੂ, ਸਾਂਤ, ਸਦਭਾਵਨਾ ਭਰਪੂਰ ਤੇ ਸੁਰੱਖਿਅਤ ਬਣਾਏ ਰੱਖਣ ਦੇ ਵਾਅਦੇ ਨਾਲ ਸੂਬਾ ਵਾਸੀਆਂ ਨੂੰ ਨਵੇਂ ਸਾਲ 2020 ਦੀ ਵਧਾਈ ਦਿੱਤੀ

 

ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਤੇ ਕੌਮੀ ਏਕਤਾ ਦੀ ਰੱਖਿਆ ਲਈ ਇਕੱਠੇ ਹੋ ਕੇ ਪੂਰੇ ਜੋਸ਼ ਨਾਲ ਕੰਮ ਕਰਨ ਦੀ ਵਚਨਬੱਧਤਾ ਨਾਲ ਨਵੇਂ ਸਾਲ 2020 ਦਾ ਸਵਾਗਤ ਕਰਨ

 

ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਵਪੱਖੀ ਵਿਕਾਸ ਦੇ ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਵੀ ਪ੍ਰਣ ਕਰਨ ਤਾਂ ਜੋ ਵਿਕਾਸ ਦਾ ਲਾਭ ਜ਼ਮੀਨੀ ਪੱਧਰ 'ਤੇ ਨਜ਼ਰ ਆਵੇ

 

ਮੁੱਖ ਮੰਤਰੀ ਨੇ ਹਰੇਕ ਨਾਗਰਿਕ ਲਈ ਖੁਸ਼ੀ ਤੇ ਖੁਸ਼ਹਾਲੀ ਵਾਲਾ ਨਵਾਂ ਸਾਲ ਹੋਣ ਦੀ ਕਾਮਨਾ ਕਰਦਿਆਂ ਇਸ ਗੱਲ ਉਤੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲਾ ਸਾਲ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਵਿੱਚ ਨਵਾਂ ਅਧਿਆਇ ਲਿਖੇਗਾ

 

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸਮੁੱਚੀ ਦੁਨੀਆਂ ਦੇ ਲੋਕ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲਣਗੇ ਜਿਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਹਾਲ ਹੀ ਵਿੱਚ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ

 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿੱਖ ਧਰਮ ਦੇ ਬਾਨੀ ਵੱਲੋਂ ਦਿਖਾਏ 'ਤੇ ਮਾਰਗ ਉਤੇ ਚੱਲਣਾ ਚਾਹੀਦਾ ਹੈ ਤਾਂ ਜੋ ਕੌਮੀ ਏਕਤਾ, ਸ਼ਾਂਤੀ, ਪਿਆਰ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder named Punjabis a special message on New Year