ਅਗਲੀ ਕਹਾਣੀ

ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਬਾਰੇ SGPC ਦੇ ਲਾਏ ਦੋਸ਼ਾਂ ਨੂੰ ਨਕਾਰਿਆ

---ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਮਿਲ ਕੇ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰਤੇ ਮਨਾਉਣ ਦੀ ਕੀਤੀ ਅਪੀਲ---

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਸ਼ੁੱਕਰਵਾਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਸਰਕਾਰਤੇ ਹਿੱਸਾ ਨਾ ਲੈਣ ਦੇ ਸ਼ੋ੍ਰਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ .ਪੀ. ਸੋਨੀਤੇ ਆਧਾਰਿਤ ਮੰਤਰੀਆਂ ਦੇ ਸਮੂਹ ਨੂੰ ਪਹਿਲਾ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਨਾਲ ਸਾਰੇ ਮਾਮਲਿਆਂਤੇ ਚਰਚਾ ਕਰਨ

 

ਉਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂਤੇ ਮਾਮਲੇ ਵਿੱਚ ਸੂਬਾ ਸਰਕਾਰਤੇ ਇਹ ਦੋਸ਼ ਲਾਉਣਾ ਕਿ ਉਹ ਸਾਂਝਾ ਸਮਾਗਮ ਕਰਵਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾ ਰਹੀ ਹੈ, ਸਰਾਸਰ ਗਲਤ ਹੈ ਸਗੋਂ ਸ਼ੋ੍ਰਮਣੀ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚਤੇ ਮਨਾਉਣ ਤੋਂ ਭੱਜ ਰਹੀ ਹੈ

 

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰਤੇ ਮਨਾਇਆ ਜਾਵੇ ਅਤੇ ਉਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਸ ਮਾਮਲੇਤੇ ਖੁੱਲੇ ਵਿਚਾਰ ਰੱਖਣ ਲਈ ਕਿਹਾ

 

ਮੁੱਖ ਮੰਤਰੀ ਨੇ ਯਾਦ ਦਿਵਾਉਦਿਆਂ ਕਿਹਾ ਕਿ ਚੰਡੀਗੜ ਵਿੱਚ 27 ਅਗਸਤ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠਲੇ ਵਫਦ ਨਾਲ ਕੀਤੀ ਮੀਟਿੰਗ ਵਿੱਚ ਉਨਾਂ ਅਪੀਲ ਕੀਤੀ ਸੀ ਕਿ ਸਮਾਗਮ ਮਨਾਉਣ ਲਈ ਵੱਖ-ਵੱਖ ਮਾਮਲਿਆਂਤੇ ਸਾਂਝੀ ਰਾਏ ਬਣਾਈ ਜਾਵੇ।

 

ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਪੀਲ ਦੁਹਰਾਉਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਦਾ ਦਿੰਦੇ ਹਨ ਕਿ ਅਗਲੇ ਦਿਨਾਂ ਵਿੱਚ ਸੱਦੀ ਜਾਣ ਵਾਲੀ ਰਾਜ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤਾਂ ਜੋ ਆਪਸੀ ਗੱਲਬਾਤ ਨਾਲ ਸਾਰੇ ਜੁੜੇ ਹੋਏ ਮਾਮਲਿਆਂਤੇ ਵਿਚਾਰ ਕੀਤਾ ਜਾ ਸਕੇ

 

ਮੁੱਖ ਮੰਤਰੀ ਨੇ ਇਨਾਂ ਜਸ਼ਨਾਂ ਨੂੰ ਮਨਾਉਣ ਵਾਲੇ ਸਮਾਗਮਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਸਾਥ ਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਅਜਿਹੇ ਮੌਕੇ ਜ਼ਿੰਦਗੀ ਵਿੱਚ ਇਕ ਵਾਰ ਹੀ ਮਿਲਦੇ ਹਨ ਜਿਸ ਕਾਰਨ ਸਾਨੂੰ ਰਾਜਸੀ, ਸਮਾਜਿਕ ਤੇ ਧਾਰਮਿਕ ਪੱਧਰ ਤੋਂ ਉਪਰ ਉਠ ਕੇ ਰਲ-ਮਿਲ ਕੇ ਅਜਿਹੇ ਸੁਭਾਗੇ ਪਲ ਮਨਾਉਣੇ ਚਾਹੀਦੇ ਹਨ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਉਨਾਂ ਐਸ.ਜੀ.ਜੀ.ਪੀ. ਨੂੰ ਅਪੀਲ ਕੀਤੀ ਕਿ ਉਹ ਪਹਿਲੇ ਸਿੱਖ ਗੁਰੂ ਵੱਲੋਂ ਆਲਮੀ ਪਿਆਰ, ਧਾਰਮਿਕ ਸ਼ਹਿਣਸ਼ੀਲਾ ਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਫੈਲਾਉਦੇ ਹੋਏ ਵੱਡਾ ਦਿਲ ਦਿਖਾਉਣ ਅਤੇ ਏਕਤਾ ਦਾ ਪ੍ਰਦਰਸ਼ਨ ਕਰਨ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain amarinder singh denies SGPC s allegations of celebrating 550th Parkash Purab