ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ 3 ਵਰ੍ਹੇ ਪੂਰੇ ਹੋਣ 'ਤੇ ਗਿਣਾਈਆਂ ਆਪਣੀ ਪ੍ਰਾਪਤੀਆਂ

ਪੰਜਾਬ ਦੀ ਸੱਤਾ 'ਚ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਕੈਪਟਨ ਸਰਕਾਰ ਵੱਲੋਂ ਆਪਣੀਆਂ ਪ੍ਰਾਪਤੀਆਂ ਗਿਣਵਾਉਣ ਲਈ ਚੰਡੀਗੜ੍ਹ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਸੁਨੀਲ ਜਾਖੜ, ਬ੍ਰਹਮ ਮਹਿੰਦਰ, ਮਨਪ੍ਰੀਤ ਬਾਦਲ, ਵਿਜੇ ਇੰਦਰ ਸਿੰਗਲਾ, ਮਨੀਸ਼ ਤਿਵਾੜੀ, ਆਸ਼ਾ ਕੁਮਾਰੀ ਆਦਿ ਮੁੱਖ ਤੌਰ 'ਤੇ ਪਹੁੰਚੇ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਤਿੰਨ ਸਾਲ ਦੀਆਂ ਪ੍ਰਾਪਤੀਆਂ ਗਿਣਾਉਂਦੇ ਦੱਸਿਆ ਕਿ ਸਿੱਖਿਆ ਵਿਭਾਗ 'ਚ ਨਵੀਂ ਨਿਯੁਕਤੀਆਂ ਹੋਈਆਂ ਹਨ। ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧੀ ਹੈ। ਪੰਜਾਬ ਲਈ ਸਮਾਰਟ ਸਕੂਲ ਪਾਲਸੀ ਲਿਆਂਦੀ ਗਈ ਹੈ। 5500 ਸਮਾਰਟ ਸਕੂਲ ਬਣਾਏ ਗਏ ਹਨ। ਨਿੱਜੀ ਸਕੂਲਾਂ ਨਾਲੋਂ ਸਰਕਾਰ ਸਕੂਲਾਂ 'ਚ ਵਧੀਆ ਨਤੀਜੇ ਆਏ ਹਨ। 

 

ਕੈਪਟਨ ਨੇ ਕਿਹਾ ਕਿ ਸਿਰਫ਼ 'ਚ ਸਿਰਫ਼ 900 ਸਮਾਰਟ ਸਕੂਲ ਬਣੇ ਹਨ, ਜਦਕਿ ਪੰਜਾਬ 'ਚ ਇਨ੍ਹਾਂ ਦੀ ਗਿਣਤੀ 5500 ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀ ਆਨਲਾਈਨ ਟਰਾਂਸਫਰ ਨੀਤੀ ਬਣਾਉਣ ਬਵਾਲੇ ਪੰਜਾਬ ਪਹਿਲਾ ਸੂਬਾ ਹੈ। ਅਧਿਆਪਕਾਂ ਨੂੰ ਉਨ੍ਹਾਂ ਦੇ ਨੇੜਲੇ ਇਲਾਕਿਆਂ 'ਚ ਟਰਾਂਸਫਰ ਕੀਤਾ ਗਿਆ ਹੈ।
 

ਸਾਰੇ ਪਿੰਡਾਂ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਗੁਆਂਢੀ ਸੂਬਿਆਂ ਨਾਲ ਰੱਲ ਕੇ ਨਸ਼ੇ ਦੇ ਕਾਰੋਬਾਰ ਦਾ ਲੱਕ ਤੋੜ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨ ਸਾਲਾਂ 'ਚ ਪੰਜਾਬ ਪੁਲਿਸ ਨੇ ਐਨਡੀਪੀਸੀ ਐਕਟ ਤਹਿਤ 36,418 ਕੇਸ ਦਰਜ ਕੀਤੇ ਹਨ। ਇਸ ਤੋਂ ਇਲਾਵਾ 44,445 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਤੱਕ ਕੁੱਲ 1304.676 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ।
 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ ਹੈ। ਪੰਜਾਬ 'ਚ ਇੰਡਸਟਰੀ 'ਚ ਵਾਧਾ ਹੋਇਆ ਹੈ। ਮੁਲਾਜ਼ਮਾਂ ਦੀ ਰਿਟਾਇਰਮੈਂਟ ਉਮਰ 58 ਤੋਂ ਵਧਾ ਕੇ 60 ਸਾਲ ਕਰ ਦਿੱਤੀ ਗਈ ਹੈ। ਵਿਸ਼ਵ ਆਰਥਿਕ ਮੰਦੀ ਦੇ ਦੌਰ 'ਚ ਵੀ ਪੰਜਾਬ ਦੀ ਆਰਥਿਕ ਹਾਲਾਤ 'ਚ ਸੁਧਾਰ ਹੋਇਆ ਹੈ। ਬਾਕੀ 2 ਸਾਲਾਂ 'ਚ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder Singh govt complete 3 Years Counts Achievements