ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ਸਕੂਲ ਵੈਨ ਹਾਦਸਾ : ਕੈਪਟਨ ਨੇ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ

ਸੰਗਰੂਰ ਦੇ ਲੌਂਗੋਵਾਲ ਵਿਖੇ ਇੱਕ ਦਰਦਨਾਕ ਹਾਦਸੇ 'ਚ 4 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਸਨਿੱਚਵਾਰ ਦੁਪਹਿਰ ਉਦੋਂ ਵਾਪਰਿਆ ਜਦੋਂ ਇੱਕ ਨਿੱਜੀ ਸਕੂਲ ਦੀ ਵੈਨ ਬੱਚਿਆਂ ਨੂੰ ਉਨ੍ਹਾਂ ਦੇ ਘਰ ਛੱਡਣ ਜਾ ਰਹੀ ਸੀ। ਇਸੇ ਦੌਰਾਨ ਵੈਨ ਨੂੰ ਅੱਗ ਲੱਗ ਗਈ।

 

 

ਇਸ ਦੁਖਦਾਈ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ 7.5 ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤਾ ਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਦੁਰਘਟਨਾਵਾਂ ਤੋਂ ਬਚਣ ਲਈ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਸਕੂਲ ਬੱਸਾਂ ਦੀ ਤੁਰੰਤ ਰਾਜ ਪੱਧਰੀ ਚੈਕਿੰਗ ਸ਼ੁਰੂ ਕੀਤੀ ਜਾਵੇ।

ਕੈਪਟਨ ਅਮਰਿੰਦਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਹੈ ਕਿ ਉਹ ਮੋਟਰ ਵਹੀਕਲਜ਼ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਅਤੇ ਸਟਾਫ ਦੇ ਪ੍ਰਬੰਧਕਾਂ, ਜੋ ਵਿਦਿਆਰਥੀਆਂ ਦੀ ਆਵਾਜਾਈ ਲਈ ਖਰਾਬ ਵਾਹਨਾਂ ਦੀ ਵਰਤੋਂ ਕਰ ਰਹੇ ਹਨ, ‘ਤੇ ਸਖਤ ਨਜ਼ਰ ਰੱਖੀ ਜਾਵੇ।

 

ਕੈਪਟਨ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤਾ ਹੈ ਕਿ ਉਹ ਹਰ ਸਕੂਲ ਮੈਨੇਜਮੈਂਟ ਵਿਰੁੱਧ ਸਖਤ ਕਾਰਵਾਈ ਕਰੇ ਜੋ ਮੋਟਰ ਵਾਹਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਪਾਇਆ ਜਾਂਦੇ ਹਨ।
 

 

ਉੱਧਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਇਸ ਘਟਨਾ 'ਤੇ ਦੁੱਖ ਜਤਾਉਂਦੇ ਹੋਏ ਪੀੜਤ ਪਰਿਵਾਰਾਂ ਦਾ ਹੌਸਲਾ ਵਧਾਇਆ। ਘਟਨਾ ਦੀ ਸੂਚਨਾ ਮਿਲਣ ਮਗਰੋਂ ਭਗਵੰਤ ਮਾਨ ਮੌਕੇ 'ਤੇ ਪਹੁੰਚੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਪਹਿਲੇ ਦਿਨ ਸ਼ਨੀਵਾਰ ਨੂੰ ਹੀ ਵੈਨ ਦੀ ਵਰਤੋਂ ਕੀਤੀ ਗਈ।

 

 

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂ ਸੁਖਦੇਵ ਸਿੰਘ ਢੀਂਡਸਾ ਵੀ ਮੌਕੇ 'ਤੇ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
 

ਦੱਸ ਦੇਈਏ ਕਿ ਵੈਨ 'ਚ ਕੁਲ 12 ਬੱਚੇ ਸਵਾਰ ਸਨ। ਹਾਦਸੇ 'ਚ ਮਾਰੇ ਗਏ ਚਾਰਾਂ ਬੱਚਿਆਂ ਦੀ ਉਮਰ 4 ਤੋਂ 5 ਸਾਲ ਵਿਚਕਾਰ ਹੈ। ਵੈਨ ਨੂੰ ਅੱਗ ਲੱਗੀ ਵੇਖ ਨੇੜੇ ਖੇਤਾਂ 'ਚ ਕੰਮ ਕਰ ਰਹੇ ਲੋਕਾਂ ਨੇ ਤੁਰੰਤ 8 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

 

 

ਆਪ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਲਿਖਿਆ, “ਮੈਂ ਐਲਪੀਜੀ ਨਾਲ ਚੱਲਣ ਵਾਲੀ ਸਕੂਲ ਵੈਨ ਦੀ ਵਰਤੋਂ ਦੀ ਸਖਤ ਨਿੰਦਾ ਕਰਦਾ ਹਾਂ ਜਿਸ ਕਾਰਨ ਇਹ ਤਬਾਹੀ ਮਚੀ ਹੈ। ਸਕੂਲ ਅਤੇ ਸਿਵਲ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ।”

 

 

ਤਸਵੀਰਾਂ : ਅਵਤਾਰ ਸਿੰਘ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder Singh ordered a magisterial enquiry about school van caught fire at Sangrur