ਅਗਲੀ ਕਹਾਣੀ

ਰੁੱਸੇ ਕੇ ਪੀ ਨੂੰ ਅੱਜ ਮਨਾਉਣਗੇ ਕੈਪਟਨ

ਰੁੱਸੇ ਕੇ ਪੀ ਨੂੰ ਅੱਜ ਮਨਾਉਣਗੇ ਕੈਪਟਨ

ਜਲੰਧਰ ਲੋਕ ਸਭਾ ਖੇਤਰ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਨਾ ਦੇਣ ਤੋਂ ਨਰਾਜ਼ ਚੱਲ ਰਹੇ ਸਾਬਕਾ ਸਾਂਸਦ ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ। ਜ਼ਿਕਰਯੋਗ ਹੈ ਕਿ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ ਕਾਂਗਰਸ ਵੱਲੋਂ ਉਮਦੀਵਾਰ ਐਲਾਨੇ ਜਾਣ ਤੋਂ ਬਾਅਦ ਮਹਿੰਦਰ ਸਿੰਘ ਕੇਪੀ ਕਾਂਗਰਸ ਤੋਂ ਨਰਾਜ਼ ਹਨ। ਕਾਂਗਰਸ ਐਲਾਨੇ ਉਮੀਦਵਾਰ ਖਿਲਾਫ ਵੀ ਆਪਣਾ ਮੋਰਚਾ ਖੋਲ੍ਹ ਦਿੱਤਾ ਸੀ।

 

ਇਸ ਸਬੰਧੀ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਮੁੱਖ ਮੰਤਰੀ ਸਾਹਿਬ ਨੂੰ ਫਿਕਰ ਹੈ ਕਿ ਪੰਜਾਬ ਵਿਚ 13 ਦੀਆਂ 13 ਸੀਟਾਂ ਜਿੱਤਣੀਆਂ ਹਨ, ਮਿਸ਼ਨ 13 ਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਪੂਰਾ ਸਹਿਯੋਗ ਦੇਵਾਂਗਾ ਅਤੇ ਸਾਰੇ ਮਿਲਕੇ ਪ੍ਰਚਾਰ ਕਰਕੇ ਮਿਸ਼ਨ 13 ਦੇ ਸੁਪਨੇ ਨੂੰ ਪੂਰਾ ਕਰਾਂਗੇ।

ਸੰਤੋਖ ਸਿੰਘ ਚੌਧਰੀ ਦੇ ਵਿਰੋਧ ਕਰਨ ਸਬੰਧੀ ਪੁੱਛੇ ਗਏ ਸਵਾਲ ਉਤੇ ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਸਾਰੀ ਗੱਲ ਦੱਸ ਦਿੱਤੀ ਹੈ, ਹੁਣ ਪਾਰਟੀ ਨੇ ਕਿਹਾ ਕਿ ਤੁਸੀਂ ਕੰਮ ਕਰੋ, ਮੈਂ ਪਾਰਟੀ ਲਈ ਕੰਮ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸਾਰੀਆਂ 13 ਦੀਆਂ ਸੀਟਾਂ ਉਤੇ ਕੰਮ ਕਰਾਂਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder Singh to visit at former MP Mohinder Singh Kaypee shortly