ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਾੜੀ ਦੇਸ਼ਾਂ 'ਚ ਭਾਰਤੀਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾਣ : ਕੈਪਟਨ ਅਮਰਿੰਦਰ ਸਿੰਘ

ਅਮਰੀਕਾ–ਈਰਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੇ ਅਪੀਲ ਕੀਤੀ ਹੈ ਕਿ ਖਾੜੀ ਦੇਸ਼ਾਂ 'ਚ ਰਹਿੰਦੇ 1 ਕਰੋੜ ਭਾਰਤੀਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾਣ। ਦੱਸ ਦੇਈਏ ਕਿ ਅਮਰੀਕੀ ਹਮਲੇ ’ਚ ਈਰਾਨ ਦੇ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਧਮਕੀ ਦਿੱਤੀ ਹੈ। 
 

 

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, "ਭਾਰਤ ਦੋਵਾਂ ਦੇਸ਼ਾਂ ਵਿਚਕਾਰ ਟਕਰਾਅ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦਾ ਇੰਤਜ਼ਾਰ ਨਹੀਂ ਕਰ ਸਕਦਾ। ਭਾਰਤ ਸਰਕਾਰ ਨੂੰ ਤੁਰੰਤ ਇਨ੍ਹਾਂ ਦੇਸ਼ 'ਚ ਸਥਿੱਤ ਆਪਣੇ ਸਫਾਰਤਖਾਨਿਆਂ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿ ਉਹ ਉੱਥੇ ਵਸੇ ਭਾਰਤੀਆਂ ਨਾਲ ਸੰਪਰਕ ਕਰਨ ਅਤੇ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ।"
 

ਕੈਪਟਨ ਨੇ ਕਿਹਾ ਕਿ ਅਮਰੀਕਾ ਤੋਂ ਇਲਾਵਾ ਬ੍ਰਿਟੇਨ ਵਰਗੇ ਹੋਰ ਦੇਸ਼ ਵੀ ਲੋੜ ਪੈਣ 'ਤੇ ਆਪਣੇ ਨਾਗਰਿਕਾਂ ਨੂੰ ਬਾਹਰ ਕੱਢਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਸਾਰੇ ਭਾਰਤੀਆਂ ਨੂੰ ਵਾਪਸ ਦੇਸ਼ ਬੁਲਾਉਣ ਦੀ ਯੋਜਨਾ ਬਣਾਉਣ, ਜੋ ਇਨ੍ਹਾਂ ਹਾਲਤਾਂ 'ਚ ਘਰ ਪਰਤਣਾ ਚਾਹੁੰਦੇ ਹਨ।"
 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਕ ਸਰਕਾਰੀ ਪ੍ਰੈੱਸ ਬਿਆਨ 'ਚ ਕਿਹਾ ਸੀ ਕਿ ਖਾੜੀ ਦੇਸ਼ਾਂ ਦੀ ਭਾਰਤੀ ਸਰਹੱਦ ਨਾਲ ਨੇੜਤਾ ਦੇ ਕਾਰਨ ਇਹ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਕਾਰਵਾਈ ਕਰੇ ਅਤੇ ਪੱਛਮੀ ਏਸ਼ੀਆਈ ਦੇਸ਼ਾਂ 'ਚ ਆਪਣੇ ਮਿਸ਼ਨਾਂ ਅਤੇ ਉੱਥੇ ਰਹਿ ਰਹੇ ਭਾਰਤੀ ਲੋਕਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰੇ। ਖੇਤਰ 'ਚ ਵੱਡੀ ਗਿਣਤੀ 'ਚ ਪੰਜਾਬੀ ਅਤੇ ਸਿੱਖ ਭਾਈਚਾਰੇ ਦੇ ਰਹਿਣ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਸਰਕਾਰ ਹਰ ਸੰਭਵ ਮਦਦ ਕਰੇਗੀ।
 

 

ਕੀ ਫਿਰ ਏਅਰਲਿਫਟ ਹੋਣਗੇ ਲੱਖਾਂ ਭਾਰਤੀ ?
ਅਮਰੀਕਾ ਅਤੇ ਈਰਾਨ 'ਚ ਸੁਲਘ ਰਹੀ ਜੰਗ ਦੀ ਅੱਗ ਨੇ ਸਾਰੇ ਦੇਸ਼ਾਂ ਨੂੰ ਪ੍ਰੇਸ਼ਾਨੀ 'ਚ ਪਾ ਦਿੱਤਾ ਹੈ। ਦੋਵੇਂ ਪਾਸਿਉਂ ਤਿੱਖੀ ਬਿਆਨਬਾਜ਼ੀ ਚੱਲ ਰਹੀ ਹੈ। ਜੇ ਇਹੀ ਹਾਲਾਤ ਰਹੇ ਤਾਂ ਮਾਮਲਾ ਜ਼ਿਆਦਾ ਗੰਭੀਰ ਹੋ ਸਕਦਾ ਹੈ। ਫਾਰਸ ਦੀ ਖਾੜੀ (Persian Gulf) 'ਚ ਯੁੱਧ ਜਿਹਾ ਮਾਹੌਲ ਬਣਨ 'ਤੇ ਉੱਥੇ ਮੌਜੂਦ ਭਾਰਤੀਆਂ 'ਤੇ ਬਹੁਤ ਅਸਰ ਪਵੇਗਾ। ਜ਼ਿਕਰਯੋਗ ਹੈ ਕਿ 13 ਅਗੱਸਤ 1990 ਨੂੰ ਕੁਵੈਤ ਤੋਂ ਲਗਭਗ 1.75 ਲੱਖ ਭਾਰਤੀਆਂ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨਾਲ ਏਅਰ ਲਿਫਟ ਕੀਤਾ ਗਿਆ ਸੀ। ਉਸ ਸਮੇਂ ਇਰਾਕ ਅਤੇ ਕੁਵੈਤ ਵਿਚਕਾਰ ਯੁੱਧ ਚੱਲ ਰਿਹਾ ਸੀ। ਇਰਾਕੀਆਂ ਨੇ ਕੁਵੈਤ ਦੇ ਵੱਡੇ ਹਿੱਸੇ 'ਤੇ ਕਬਜ਼ਾ ਕਰ ਲਿਆ ਸੀ। ਇਸ ਯੁੱਧ 'ਚ ਉਸ ਸਮੇਂ 1,75,000 ਭਾਰਤੀ ਫਸ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder Singh urged the Centre to take urgent steps to ensure the safety of 10 million Indians