ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਾਤਕਾਰ ਮਾਮਲੇ ਦਾ ਕੈਪਟਨ ਅਮਰਿੰਦਰ ਨੇ ਲਿਆ ਗੰਭੀਰ ਨੋਟਿਸ

ਲੁਧਿਆਣਾ ਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ 'ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ  ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/


ਹਾਲ ਹੀ ਵਿੱਚ ਲੁਧਿਆਣਾ 'ਚ ਵਾਪਰੇ ਸਮੂਹਿਕ ਬਲਾਤਕਾਰ ਕੇਸ 'ਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਗਏ ਮਾਮਲੇ 'ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ ਜਸਟਿਸ ਨੂੰ ਫਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ।

 

ਉਨ੍ਹਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।


ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ।  

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT


ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਕੋਈ ਵੀ ਸਮੱਸਿਆ ਨਾ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਇਸ ਮਾਮਲੇ 'ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਹੁਣ ਤੱਕ ਸੂਬੇ ਵਿੱਚ ਅਮਨ ਕਾਨੂੰਨ ਦੀ ਕੋਈ ਵੀ ਵੱਡੀ ਸਮੱਸਿਆ ਪੈਦਾ ਨਹੀਂ ਹੋਈ।


ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਸਰਪ੍ਰਸਤੀ ਹੇਠ ਸਿਰ ਚੁੱਕਣ ਵਾਲੇ ਸਾਰੇ ਵੱਡੇ ਗੈਂਗਸਟਰਾਂ ਉੱਪਰ ਸਫਲਤਾ ਨਾਲ ਕਾਰਵਾਈ ਕੀਤੀ ਗਈ ਅਤੇ ਇਸੇ ਤਰ੍ਹਾਂ ਮਿੱਥ ਕੇ ਕੀਤੇ ਕਤਲਾਂ ਦੇ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਭਰੋਸਾ ਬਹਾਲ ਕੀਤਾ ਹੈ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder took serious note of rape case