ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀ ਭਲਾਈ ਖਾਤਰ ਕੈਪਟਨ ਅਮਰਿੰਦਰ ਨੇ ਲਏ ਤਿੰਨ ਅਹਿਮ ਫੈਸਲੇ

  • ਫੌਰੀ ਆਧਾਰਤੇ ਭਰੀਆਂ ਜਾਣ ਵਾਲੀਆਂ ਅਹਿਮ ਅਸਾਮੀਆਂ ਦੀ ਸ਼ਨਾਖਤ ਕਰਨ ਲਈ ਵਿਭਾਗਾਂ ਲਈ 10 ਦਿਨ ਦੀ ਸਮਾਂ-ਸੀਮਾ ਤੈਅ
  • ਅਧਿਆਪਕਾਂ ਦੇ ਤਬਾਦਲੇ ਦੀ ਤਰਜ਼ਤੇ ਸਾਰੇ ਵਿਭਾਗਾਂ ਆਨਲਾਈਲ ਤਬਾਦਲਾ ਨੀਤੀ ਲਾਗੂ ਕਰਨ ਦੇ ਹੁਕਮ
  • ਸਰਹੱਦੀ ਜ਼ਿਲਿਆਂ ਵਿੱਚ 9ਵੀਂ ਤੇ 11ਵੀਂ ਅਤੇ ਕਾਲਜਾਂ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਲਾਜ਼ਮੀ ਸਿਖਲਾਈ ਬਾਰੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਵਿਭਾਗ ਦੀ ਤਰਜ਼ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ ਹੁਕਮ ਦਿੱਤੇ

 

 

ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨਤਾਰਨ ਅਤੇ ਅੰਮਿ੍ਰਤਸਰ ਦੇ ਸਰਹੱਦੀ ਜ਼ਿਲਿਆਂ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 9ਵੀਂ, 11ਵੀਂ ਅਤੇ ਕਾਲਜ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਲਾਜ਼ਮੀ ਸਿਖਲਾਈ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਨਾਂ ਜ਼ਿਲਿਆਂ ਵਿੱਚ 365 ਹਾਈ ਸਕੂਲ ਅਤੇ 365 ਸੀਨੀਅਰ ਸੈਕੰਡਰੀ ਸਕੂਲ ਹਨ

 

 

 

 

ਇਹ ਫੈਸਲਾ ਡੀ..ਓਜ਼ ਵੱਲੋਂ ਵਿੱਤ ਵਿਭਾਗ ਨੂੰ ਪੇਸ਼ ਕੀਤੇ ਰਸਮੀ ਪ੍ਰਸਤਾਵ ਦੇ ਆਧਾਰਤੇ ਲਿਆ ਗਿਆ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਪ੍ਰਵਾਨ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਅਤੇ ਨੀਮ ਫੌਜੀ ਬਲਾਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਅਨੁਸ਼ਾਸਨ ਦੀ ਸਖਤ ਭਾਵਨਾ ਵੀ ਪੈਦਾ ਹੋਵੇਗੀ

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਇਹ ਸਿਖਲਾਈ ਸੂਬੇ ਦੇ ਸਾਰੇ ਸਕੂਲਾਂ ਵਿੱਚ ਲਾਜ਼ਮੀ ਬਣਾਈ ਜਾਵੇਗੀ। ਇਸ ਸਬੰਧ ਵਿੱਚ ਜ਼ਰੂਰੀ ਵਿਧੀ-ਵਿਧਾਨ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਭਰਤੀ ਅਤੇ ਹੋਰ ਅਹਿਮ ਮੁੱਦਿਆਂ ਬਾਰੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਤਕਰੀਬਨ 29 ਹਜ਼ਾਰ ਅਸਾਮੀਆਂ ਪਹਿਲੇ ਪੜਾਅ ਦੌਰਾਨ ਅਤੇ ਹੋਰ 15000 ਦੂਜੇ ਪੜਾਅ ਵਿੱਚ ਪੁਰ ਕੀਤੀਆਂ ਜਾਣ

 

 

 

 

ਇਨਾਂ ਪੜਾਵਾਂ ਵਿੱਚ ਅਤਿ-ਲੋੜੀਂਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰਤੇ ਭਰਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਡਾਕਟਰਾਂ, ਨਰਸਾਂ, ਅਧਿਆਪਕਾਂ ਆਦਿ ਵਰਗੀਆਂ ਤਕਨੀਕੀ/ਹੁਨਰਮੰਦ ਕਾਡਰ ਦੀਆਂ ਅਸਾਮੀਆਂ ਨੂੰ ਘੋਖਣ ਲਈ ਆਖਿਆ ਹੈ ਜਿੱਥੇ ਹਰ ਸਾਲ ਦੋ ਫੀਸਦੀ ਸੇਵਾਮੁਕਤੀ ਹੁੰਦੀ ਹੈ ਮੀਟਿੰਗ ਦੌਰਾਨ ਵੱਖ-ਵੱਖ ਢੰਗ-ਤਰੀਕਿਆਂਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਨਾਂ ਵਿੱਚ ਪੁਨਰਗਠਨ, ਵਿਭਾਗਾਂ ਦੇ ਕੰਮਕਾਜ ਨੂੰ ਸਰਲ ਬਣਾਉਣ ਅਤੇ ਹੋਰ ਕੁਸ਼ਲਤਾ ਲਿਆ ਕੇ ਖਰਚੇ ਘਟਾਉਣ ਵਰਗੇ ਕਦਮ ਸ਼ਾਮਲ ਹਨ

 

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪ੍ਰਸੋਨਲ ਵਿਭਾਗ ਨੂੰ ਛੇ ਹਫ਼ਤਿਆਂ ਦੇ ਅੰਦਰ ਪ੍ਰਸਤਾਵ ਲਿਆਉਣ ਲਈ ਆਖਿਆ। ਉਨ੍ਹਾਂ ਨੇ ਵਿਭਾਗ ਦੇ ਸਕੱਤਰ ਨੂੰ ਇਸ ਸਬੰਧ ਵਿੱਚ ਮੁੱਖ ਸਕੱਤਰ ਨਾਲ ਵਿਚਾਰ ਕਰਨ ਤੋਂ ਬਾਅਦ ਅੰਤਮ ਪ੍ਰਸਤਾਵ ਤਿਆਰ ਕਰਨ ਲਈ ਆਖਿਆ। ਮੁਲਾਜ਼ਮਾਂ ਦੇ ਤਬਾਦਲਿਆਂ ਦੇ ਮੁੱਦੇਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਗਿਆ ਹੈ, ਇਸੇ ਤਰਾਂ ਬਾਕੀ ਸਾਰੇ ਵਿਭਾਗਾਂ ਵਿੱਚ ਵੀ ਇਹੋ ਨੀਤੀ ਲਾਜ਼ਮੀ ਹੋਣੀ ਚਾਹੀਦੀ ਹੈ ਤਾਂ ਕਿ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder took three important decisions for the welfare of Punjab