ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਸਿੰਘ ਝੂਠ ਬੋਲ ਕੇ ਬਣੇ ਮੁੱਖ ਮੰਤਰੀ: ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਿੰਘ ਝੂਠੇ ਬੋਲ ਕੇ ਬਣੇ ਮੁੱਖ ਮੰਤਰੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਹੱਦਾਂ ਉਲੰਘ ਚੁੱਕੇ ਹਨ। ਆਮ ਤੌਰ ਉੱਤੇ ਇੰਝ ਕੀਤਾ ਨਹੀਂ ਜਾਂਦਾ।

 

 

‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਤੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਹੁੰ ਚੁੱਕ ਕੇ ਵੱਡੇ–ਵੱਡੇ ਵਾਅਦੇ ਕੀਤੇ ਸਨ; ਜਿਵੇਂ ਕਿਸਾਨਾਂ ਦੀ ਕਰਜ਼ਾ ਮਾਫ਼ੀ ਤੇ ਚਾਰ ਹਫ਼ਤਿਆਂ ਅੰਦਰ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ।

 

 

ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਵਿਅਕਤੀ ਆਪਣੀ ਹੱਦ ਤੋਂ ਅਗਾਂਹ ਸਿਰਫ਼ ਉਦੋਂ ਹੀ ਜਾਂਦਾ ਹੈ, ਜਦੋਂ ਉਸ ਨੂੰ ਕਿਸੇ ਗੱਲ ਬਾਰੇ 100 ਫ਼ੀ ਸਦੀ ਯਕੀਨ ਹੋਵੇ। ਪਰ ਉਨ੍ਹਾਂ ਨੇ ਧਾਰਮਿਕ ਸਹੁੰ ਨੂੰ ਇੱਕ ਹਥਿਆਰ ਵਜੋਂ ਵਰਤਿਆ। ਇੱਕ ਪੰਜਾਬੀ ਇਹ ਬਾਖ਼ੂਬੀ ਸਮਝ ਸਕਦਾ ਹੈ ਕਿ ਗੁਰੂ ਸਾਹਿਬਾਨ ਦੀ ਸਹੁੰ ਚੁੱਕਣ ਤੋਂ ਬਾਅਦ ਕੋਈ ਵੀ ਆਪਣੇ ਵਾਅਦੇ ਤੋਂ ਪਿਛਾਂਹ ਨਹੀਂ ਹਟ ਸਕਦਾ।

 

 

ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਤਦ ਕਿਸੇ ਨੂੰ ਇਹ ਪਤਾ ਨਹੀਂ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਲਈ ਗੁਰੂ ਸਾਹਿਬ ਦੀ ਝੂਠੀ ਸਹੁੰ ਖਾ ਰਹੇ ਹਨ। ਇਸ ਨਾਲ ਆਮ ਜਨਤਾ ਉੱਤੇ ਡਾਢਾ ਅਸਰ ਪਿਆ ਸੀ। ਸਹੁੰ ਵਾਲੀ ਗੱਲ ਸੁਣ ਕੇ ਬਹੁਤ ਸਾਰੇ ਅਕਾਲੀ ਵਰਕਰਾਂ ਨੇ ਵੀ ਉਨ੍ਹਾਂ ਨੂੰ ਵੋਟਾਂ ਪਾ ਦਿੱਤੀਆਂ ਸਨ।

 

 

ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਦਾ ਵਾਅਦਾ ਵੀ ਕੀਤਾ ਸੀ। ਉਸੇ ਕਰ ਕੇ ਉਦੋਂ ਕਾਂਗਰਸ ਨੂੰ ਵੋਟਾਂ ਪੈ ਗਈਆਂ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh became CM by telling a lie Sukhbir Badal