ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਦਿੱਤੀ ਆਪਣੀ ਸਰਕਾਰ ਦੀ ਰਿਪੋਰਟ

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਦਿੱਤੀ ਆਪਣੀ ਸਰਕਾਰ ਦੀ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ’ਚ ਮੁਲਾਕਾਤ ਕੀਤੀ ਤੇ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਬਕ ਵਿਚਾਰ–ਵਟਾਂਦਰਾ ਕੀਤਾ। ਦਰਅਸਲ, ਕੱਲ੍ਹ ਦਿੱਲੀ ਵਿੱਚ ਕਾਂਗਰਸ ਪਾਰਟੀ ਨੇ ਰਾਸ਼ਟਰੀ ਪੱਧਰ ਉੱਤੇ ਆਤਮ–ਮੰਥਨ ਕਰਨ ਲਈ ਇੱਕ ਖ਼ਾਸ ਮੀਟਿੰਗ ਸੱਦੀ ਸੀ। ਇਸ ਮੌਕੇ ਕਾਂਗਰਸੀ ਮੁੱਖ ਮੰਤਰੀਆਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਆਪਣੇ ਕੁੱਲ ਵਾਅਦਿਆਂ ਵਿੱਚੋਂ ਕਿੰਨੇ ਪੂਰੇ ਕਰ ਦਿੱਤੇ ਹਨ। ਕਾਂਗਰਸੀ ਸੂਬਾ ਸਰਕਾਰਾਂ ਦੀਆਂ ਨੀਤੀਆਂ ਤੇ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ ਗਈ ਸੀ।

 

 

ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਇਸ ਤੱਥ ਤੋਂ ਜਾਣੂ ਕਰਵਾਇਆ ਕਿ ਚੋਣਾਂ ਵੇਲੇ ਉਨ੍ਹਾਂ ਨੇ ਕੁੱਲ 161 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ 140 ਪੂਰੇ ਕਰ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਕੰਮ ਵੀ ਤੇਜ਼ੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ।

 

 

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਕਾਂਗਰਸ ਪਾਰਟੀ ਤੇ ਉਨ੍ਹਾਂ ਦੀਆਂ ਸਰਕਾਰਾਂ ਵਿਚਾਲੇ ਤਾਲਮੇਲ ਦੇ ਮੁੱਦੇ ਉੱਤੇ ਵੀ ਵਿਚਾਰ–ਵਟਾਂਦਰਾ ਹੋਇਆ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੇ ਸਲਾਹ ਮਸ਼ਵਰੇ ਨਾਲ ਹੀ ਕੰਮ ਕਰ ਰਹੀ ਹੈ।

 

 

ਵਿਧਾਇਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਗਾਤਾਰ ਫ਼ੀਡਬੈਕ ਦਿੱਤਾ ਜਾ ਰਿਹਾ ਹੈ ਕਿ ਤਾਂ ਜੋ ਪ੍ਰਸ਼ਾਸਨ ਤੇ ਆਮ ਜਨਤਾ ਵਿਚਾਲੇ ਤਾਲਮੇਲ ਬੈਠ ਸਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।

 

 

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਤੇ ਹੋਰ ਸਮੱਸਿਆਵਾਂ ਦੇ ਚੱਲਦਿਆਂ ਭਾਰਤ ਸਰਕਾਰ ਦੇ ਪ੍ਰੋਜੈਕਟਾਂ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਰਾਹ ’ਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh briefed his Govt s Performance Report to Sonia Gandhi