ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਸਫ਼ੀਰ ਨੂੰ ਗੁਰਦੁਆਰਾ ਪੰਜਾ ਸਾਹਿਬ ਜਾਣ ਤੋਂ ਰੋਕਣ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਸਖ਼ਤ ਨਿਖੇਧੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਸਖ਼ਤ ਨਿਖੇਧੀ

• ਭਾਰਤ ਸਰਕਾਰ ਨੂੰ ਢੁਕਵਾਂ ਜੁਆਬ ਦੇਣ ਦੀ ਮੰਗ
• ਭਾਰਤ ਦੀਆਂ ਅਮਨ-ਸ਼ਾਂਤੀ ਪ੍ਰਤੀ ਕੋਸ਼ਿਸ਼ਾਂ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ-ਇਸਲਾਮਾਬਾਦ ਨੂੰ ਤਾੜਨਾ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਕੋਲ ਮੁਲਕ ਦੇ ਵਿਦੇਸ਼ ਮੰਤਰਾਲੇ ਦੀ ਪ੍ਰਵਾਨਗੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਗੁਰਦੁਆਰਾ ਪੰਜਾ ਸਾਹਿਬ ਵਿੱਚ ਜਾਣ ਦੀ ਇਜਾਜ਼ਤ ਨਾ ਦੇਣ 'ਤੇ ਪਾਕਿਸਤਾਨ ਦੇ ਧੱਕੇਸ਼ਾਹੀ ਵਾਲੇ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਇਸਲਾਮਾਬਾਦ ਦੀ ਨਵੀਂ ਦਿੱਲੀ ਵਿਰੁੱਧ ਆਪਹੁਦਰੀ ਤੇ ਬੇਸਮਝੀ ਵਾਲੀ ਦੁਸ਼ਮਣੀ ਵਾਲੇ ਇਸ ਕਦਮ 'ਤੇ ਹੈਰਾਨੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਖੇਡ ਯੋਜਨਾ ਵਿੱਚ ਧਰਮ ਨੂੰ ਹਿੱਸਾ ਬਣਾ ਕੇ ਪਾਕਿਸਤਾਨ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਭਾਰਤ ਨਾਲ ਆਪਣੇ ਰਿਸ਼ਤਿਆਂ ਪ੍ਰਤੀ ਕਿਸ ਹੱਦ ਤੱਕ ਨੀਵੇਂ ਪੱਧਰ 'ਤੇ ਡਿੱਗ ਸਕਦਾ ਹੈ। ਇਸ ਨਾਲ ਪਾਕਿਸਤਾਨ ਦੀ ਕੌਮਾਂਤਰੀ ਤੇ ਕੂਟਨੀਤਿਕ ਸਮਝੌਤਿਆਂ ਪ੍ਰਤੀ ਘੋਰ ਘਿਰਣਾ ਵੀ ਜ਼ਾਹਰ ਹੋ ਗਈ ਹੈ।
Îਮੁੱਖ ਮੰਤਰੀ ਨੇ ਟਵੀਟ ਰਾਹੀਂ ਪਾਕਿਸਤਾਨ ਦੀ ਘਟੀਆ ਤੇ ਨਾਪਾਕ ਕਾਰਵਾਈ ਵਿਰੁੱਧ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਇਸਲਾਮਾਬਾਦ ਨੂੰ ਕਿਸੇ ਭਾਰਤੀ ਅਧਿਕਾਰੀ ਨੂੰ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ ਕਿਉਂ ਜੋ ਧਾਰਮਿਕ ਅਸਥਾਨ ਦੇ ਦਰ ਹਰੇਕ ਖੱਲ•ੇ ਹਨ। ਉਨ•ਾਂ ਕਿਹਾ ਕਿ ਇਹ ਮਿਲਟਰੀ ਸੰਸਥਾ ਨਹੀਂ ਕਿ ਜਾਣ ਲਈ ਬੰਦਸ਼ਾਂ ਲਾਈਆਂ ਜਾਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਬਿਸਾਰੀਆ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਪਾਸੋਂ ਲੋੜੀਂਦੀ ਪ੍ਰਵਾਨਗੀ ਵੀ ਹਾਸਲ ਕੀਤੀ ਸੀ ਪਰ ਇਸ ਦੇ ਬਾਵਜੂਦ ਉਸ ਨੂੰ ਜਾਣ ਤੋਂ ਰੋਕਣਾ ਹੋਰ ਵੀ ਭੈਭੀਤ ਅਤੇ ਜ਼ਾਲਮਾਨਾ ਕਾਰਵਾਈ ਹੈ।
ਇਸਲਾਮਾਬਾਦ ਦੀਆਂ ਕਾਰਵਾਈਆਂ ਦੇ ਖ਼ਤਰਨਾਕ ਸਿੱਟੇ ਨਿਕਲਣ ਵਿਰੁੱਧ ਤਾੜਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਘੋਰ ਉਲੰਘਣਾ ਕਰਨ ਤੋਂ ਬਾਅਦ ਹੁਣ ਇਸ ਕਾਰਵਾਈ ਨਾਲ ਸਿੱਧ ਹੁੰਦਾ ਹੈ ਕਿ ਗੁਆਂਢੀ ਮੁਲਕ ਭਾਰਤ ਨਾਲ ਰਿਸ਼ਤੇ ਸੁਧਾਰਨ ਦੀਆਂ ਕੋਸ਼ਿਸ਼ਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਨ ਤੋਂ ਇਨਕਾਰੀ ਹੈ।
Îਮੁੱਖ ਮੰਤਰੀ ਨੇ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਅਤੇ ਦੁਵੱਲੇ ਰਿਸ਼ਤਿਆਂ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਕਾਰਵਾਈਆਂ ਜਿੱਥੇ ਦੋਵਾਂ ਮੁਲਕਾਂ ਦੇ ਰਿਸ਼ਤੇ ਸੁਧਾਰਨ ਦੀਆਂ ਉਮੀਦਾਂ 'ਤੇ ਪਾਣੀ ਫੇਰ ਦੇਣਗੀਆਂ, ਉਥੇ ਆਪਣੇ ਗੁਆਂਢੀ ਨਾਲ ਤਣਾਅ ਨੂੰ ਹੋਰ ਵਧਾਉਣਗੀਆਂ। ਇਹ ਰਾਸ਼ਟਰ ਦੇ ਹਿੱਤ ਵਿੱਚ ਵੀ ਨਹੀਂ ਹੈ।
Îਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਭਾਵੇਂ ਆਪਣੇ ਗੁਆਂਢੀ ਮੁਲਕ ਨਾਲ ਸਬੰਧ ਹੋਰ ਮਜ਼ਬੂਤ ਬਣਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਪਾਕਿਸਤਾਨ ਅਜਿਹੇ ਕਿਸੇ ਵੀ ਯਤਨ ਨੂੰ ਲੀਹੋਂ ਲਾਹੁਣ ਲਈ ਪੱਬਾਂ ਭਾਰ ਹੈ। ਉਨ•ਾਂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਉਚ ਪੱਧਰ 'ਤੇ ਵਿਚਾਰ ਕੇ ਢੁਕਵਾਂ ਜੁਆਬ ਦਿੱਤਾ ਜਾਵੇ।
Îਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਲਈ ਭਾਰਤ ਸ਼ਾਂਤੀ ਦਾ ਪ੍ਰਤੀਕ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਸਾਡੀ ਅਮਨ-ਸ਼ਾਂਤੀ ਵਾਲੀ ਪਹਿਚਾਣ ਨੂੰ ਦੂਜੇ ਮੁਲਕਾਂ ਵੱਲੋਂ ਕਮਜ਼ੋਰੀ ਸਮਝ ਲਿਆ ਜਾਵੇ। ਉਨ•ਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਭਾਰਤੀ ਹਾਈ ਕਮਿਸ਼ਨਰ ਨੂੰ ਇਸਲਾਮਾਬਾਦ ਨੇ ਆਪਣੀ ਡਿਊਟੀ ਨਿਭਾਉਣ ਤੋਂ ਰੋਕਿਆ ਹੋਵੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਗੁਰਦੁਆਰਾ ਪੰਜਾ ਸਾਹਿਬ ਜਾਣ ਤੋਂ ਰੋਕਣਾ ਇਹ ਸਿੱਧ ਕਰਦਾ ਹੈ ਕਿ ਪਾਕਿਸਤਾਨ ਆਪਣੀ ਭਾਰਤ ਵਿਰੋਧੀ ਮੁਹਿੰਮ ਵਿੱਚ ਕਿਸ ਹੱਦ ਤੱਕ ਨੀਵੇਂ ਪੱਧਰ 'ਤੇ ਡਿੱਗ ਚੁੱਕਾ ਹੈ। ਇਹ ਧਾਰਮਿਕ ਅਸਥਾਨ ਹੈ ਨਾ ਕਿ ਮਿਲਟਰੀ ਸੰਸਥਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮੂੰਹ ਤੋੜਵਾਂ ਜੁਆਬ ਦੇਣ ਦੀ ਅਪੀਲ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh Condemns Pakistan