ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਵੱਲੋਂ ਪਟਿਆਲਾ ਤੇ ਸੰਗਰੂਰ ਦੇ ਹੜ੍ਹ ਪੀੜਤ ਖੇਤਰਾਂ ਦਾ ਦੌਰਾ

ਕੈਪਟਨ ਵੱਲੋਂ ਪਟਿਆਲਾ ਤੇ ਸੰਗਰੂਰ ਦੇ ਹੜ੍ਹ ਪੀੜਤ ਖੇਤਰਾਂ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿੱਚ ਪਾੜ ਪੈਣ ਕਰ ਕੇ ਇਨਾਂ ਦੋ ਜ਼ਿਲਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋਈ ਹੈ

 

 

ਇੱਕ ਮੋਟੇ ਅਨੁਮਾਨ ਹੜ੍ਹਾਂ ਕਾਰਨ 90 ਹਜ਼ਾਰ ਏਕੜ ਫ਼ਸਲ ਬਰਬਾਦ ਹੋਈ ਹੈ। ਉਂਝ ਹਾਲੇ ਇਸ ਬਾਰੇ ਸਰਕਾਰੀ ਰਿਪੋਰਟ ਹਾਲੇ ਪੇਸ਼ ਹੋਣੀ ਹੈ।

 

 

ਕੁਝ ਸਮਾਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿਟਰ ਉੱਤੇ ਇੱਕ ਵਿਡੀਓ ਜਾਰੀ ਕੀਤੀ, ਜਿਸ ਵਿੱਚ ਮੁੱਖ ਮੰਤਰੀ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਵਿਖਾਈ ਦੇ ਰਹੇ ਹਨ।

 


ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰ ਰਹੇ ਹਨ।

ਕੈਪਟਨ ਵੱਲੋਂ ਪਟਿਆਲਾ ਤੇ ਸੰਗਰੂਰ ਦੇ ਹੜ੍ਹ ਪੀੜਤ ਖੇਤਰਾਂ ਦਾ ਦੌਰਾ


ਇਸ ਤੋਂ ਦੇ ਨਾਲ ਹੀ ਮੁੱਖ ਮੰਤਰੀ ਮੂਣਕ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾਦੌਰਾ ਕਰਨਗੇ ਅਤੇ ਉਹ ਸੰਗਰੂਰ ਜ਼ਿਲੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੂਣਕ ਦੀ ਦਾਣਾ ਮੰਡੀ ਵਿਖੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣਗੇ

 


ਉਨਾਂ ਦੇ ਨਾਲ ਮਾਲ ਅਤੇ ਮੁੜ ਵਸੇਬਾ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂਦੀ ਇਕ ਟੀਮ ਵੀ ਜਾਵੇਗੀ

 


ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ ਨੂੰ ਸੰਗਰੂਰ ਜ਼ਿਲੇ ਦੀ ਮੂਣਕ ਤਹਿਸੀਲ ਦੇ ਪਿੰਡ ਫੁਲੜ ਵਿਖੇ ਪਾੜ ਵਾਲੀ ਥਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਸਨ ਉਨਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨੁਕਸਾਨ ਦਾ ਅਨੁਮਾਨ ਲਾਇਆ ਇਸ ਦੇ ਨਾਲ ਹੀ ਉਨਾਂ ਨੇ ਚੱਲ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ

 


ਬਾਅਦ ਵਿੱਚ ਉਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾੜ ਦੇ ਕਾਰਨ ਤਿੰਨ ਪਿੰਡ ਭੂੰਦੜ ਭੈਣੀ, ਸੁਰਜਨ ਭੈਣੀ ਅਤੇ ਸਲੇਮਗੜ ਪ੍ਰਭਾਵਿਤ ਹੋਏ ਹਨ ਅਤੇ ਖੇਤੀਬਾੜੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ ਸੁਰਜਨ ਭੈਣੀ ਪਿੰਡ ਪਾਣੀ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਜ਼ਿਲਾ ਅਥਾਰਟੀ ਨੇ ਪਾੜ ਭਰਨ ਅਤੇ ਰਾਹਤ ਕਾਰਜਾਂ ਲਈ ਢੁੱਕਵੀਂ ਤਿਆਰੀ ਕੀਤੀ ਹੈ


ਐਫ.ਸੀ.ਆਰ. ਨੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਵੀ ਪਾੜ ਵਾਲੀ ਥਾਂਤੇ ਜ਼ਿਲਾ ਪ੍ਰਸ਼ਾਸਨ/ਪੁਲਿਸ, ਫੌਜ ਦੇ ਅਧਿਕਾਰੀਆਂ ਦੇ ਨਾਲ-ਨਾਲ ਪਿੰਡਾਂ ਦੇ ਬਸ਼ਿੰਦਿਆਂ ਅਤੇ ਕਾਰਜਾਂ ਵਿੱਚ ਸਵੈ-ਇੱਛਾ ਦੇ ਨਾਲ ਜੁਟੇ ਲੋਕਾਂ ਨੂੰ ਮਿਲੇ ਹਨ ਅਤੇ ਉਨਾਂ ਨਾਲ ਲੰਮਾ ਵਿਚਾਰ ਵਟਾਂਦਰਾ ਕੀਤਾ ਹੈ ਉਨਾਂ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆਹੈ ਦੋਵਾਂ ਥਾਵਾਂਤੇ ਸਥਾਨਕ ਲੋਕਾਂ ਨੇ ਬਿਨਾਂ ਕਿਸੇ ਮੁਆਵਜ਼ੇ ਤੋਂ ਕੰਢਿਆਂ ਦੇ ਕੋਲ 20 ਫੁੱਟ ਜ਼ਮੀਨ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ


ਵਿੱਤ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਨਾਂ ਨੇ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਜ਼ਿਲਾ ਅਥਾਰਟੀ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh conducts survey of Patiala and Sangrur s flood affected areas