ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨਾਲ ਵਿਸਾਹਘਾਤ ਕੀਤੈ: ਸੁਖਬੀਰ ਬਾਦਲ

​​​​​​​ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨਾਲ ਵਿਸਾਹਘਾਤ ਕੀਤੈ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਸੂਬੇ ਦੀ ਜਨਤਾ ਨਾਲ ਵਿਸਾਹਘਾਤ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਚੋਣਾਂ ਦੌਰਾਨ ਕੀਤਾ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

 

 

ਸ੍ਰੀ ਸੁਖਬੀਰ ਬਾਦਲ ਅੱਜ–ਕੱਲ੍ਹ ਸਮੁੱਚੇ ਪੰਜਾਬ ਦੇ ਵੱਖੋ–ਵੱਖਰੇ ਇਲਾਕਿਆਂ ਦੇ ਦੌਰੇ ਕਰ ਰਹੇ ਹਨ ਤੇ ਇਸ ਦੌਰਾਨ ਉਹ ਆਪਣੇ ਪਾਰਟੀ ਕਾਰਕੁੰਨਾਂ ਤੇ ਆਗੂਆਂ ਨਾਲ ਮੀਟਿੰਗਾਂ ਕਰ ਕੇ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰ ਰੇ ਹਨ। ਉਨ੍ਹਾਂ ਅੱਜ ਫ਼ਰੀਦਕੋਟ ’ਚ ਅਜਿਹੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਹਰਾਉਣ ਲਈ ਤਿਆਰ ਰਹਿਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ।

 

 

ਸ੍ਰੀ ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ – ‘ਮੌਜੂਦਾ ਪੰਜਾਬ ਸਰਕਾਰ ਨੇ ਕੋਈ ਨਵੀਂਆਂ ਯੋਜਨਾਵਾਂ ਸ਼ੁਰੂ ਕਰਨ ਦੀ ਥਾਂ ਪਿਛਲੀ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਭਲਾਈ ਯੋਜਨਾਵਾਂ ਬੰਦ ਕਰ ਦਿੱਤੀਆਂ ਹਨ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh has betrayed Punjab Sukhbir Badal