ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀਆਂ 8 ਜਿੱਤਾਂ ਨੇ ਉੱਚਾ ਕੀਤਾ ਕੈਪਟਨ ਅਮਰਿੰਦਰ ਸਿੰਘ ਦਾ ਕੱਦ–ਬੁੱਤ

ਪੰਜਾਬ ਦੀਆਂ 8 ਜਿੱਤਾਂ ਨੇ ਉੱਚਾ ਕੀਤਾ ਕੈਪਟਨ ਅਮਰਿੰਦਰ ਸਿੰਘ ਦਾ ਕੱਦ–ਬੁੱਤ

ਆਮ ਚੋਣਾਂ ’ਚ ਪੰਜਾਬ ਕਾਂਗਰਸ ਦੀ ਵਧੀਆ ਕਾਰਗੁਜ਼ਾਰੀ ਕਾਰਨ ਇਸ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਾਸ ਤੌਰ ’ਤੇ ਚਰਚਾ ਦਾ ਕੇਂਦਰ ਬਣੇ ਹੋਏ ਹਨ। ਇਸ ਵਾਰ ਤਾਂ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਵੀ ਪਟਿਆਲਾ ਹਲਕੇ ਤੋਂ ਪਾਰਟੀ ਉਮੀਦਵਾਰ ਸਨ, ਜਿਨ੍ਹਾਂ ਬਹੁਤ ਜ਼ਿਆਦਾ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ।

 

 

ਆਮ ਚੋਣਾਂ ਵਿੱਚ ਇਨ੍ਹਾਂ ਜਿੱਤਾਂ ਤੋਂ ਬਾਅਦ ਪਤਾ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਹੁੰਚ ਜਨਤਾ ਦੇ ਹੇਠਲੇ ਪੱਧਰ ਤੱਕ ਵੀ ਹੈ। ਕਾਂਗਰਸ ਪਾਰਟੀ ਵਿੱਚ ਅਜਿਹੇ ਨੇਤਾਵਾਂ ਦੀ ਗਿਣਤੀ ਘੱਟ ਹੈ ਤੇ ਕੈਪਟਨ ਦਾ ਸ਼ੁਮਾਰ ਅਜਿਹੇ ਹੀ ਆਗੂਆਂ ਵਿੱਚ ਹੁੰਦਾ ਹੈ।

 

 

ਕੈਪਟਨ ਅਮਰਿੰਦਰ ਸਿੰਘ ਬਹੁਤ ਲੰਮੇ ਸਮੇਂ ਤੋਂ ਗਾਂਧੀ ਪਰਿਵਾਰ ਦੇ ਨੇੜੇ ਹਨ। ਹੁਣ ਜਦੋਂ ਪ੍ਰਧਾਨ ਰਾਹੁਲ ਗਾਂਧੀ ਆਪਣੀ ਪਾਰਟੀ ਦੇ ਖਿੰਡੇ–ਪੁੰਡੇ ਤਿਣਕੇ ਮੁੜ ਇਕੱਠੇ ਕਰਨਗੇ, ਤਾਂ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਕਦੇ ਅੱਖੋਂ ਪ੍ਰੋਖੇ ਨਹੀਂ ਕਰ ਸਕਣਗੇ।

 

 

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ’ਚ ਰਾਜਨੀਤੀ–ਵਿਗਿਆਨ ਦੇ ਪ੍ਰੋਫ਼ੈਸਰ ਆਸ਼ੂਤੋਸ਼ ਕੁਮਾਰ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਕਿ ਆਮ ਸੰਸਦੀ ਚੋਣਾਂ ’ਚ ਕਾਂਗਰਸ ਦੀਆਂ ਇਨ੍ਹਾਂ 8 ਜਿੱਤਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕੱਦ–ਬੁੱਤ ਨੂੰ ਕਾਫ਼ੀ ਉਚੇਰਾ ਕਰ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh s Stature has gone up by winning 8 seats in Punjab