ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਰੋਪੜ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜ ਰਹੇ ਹਨ। ਉਹ ਹਵਾਈ ਜਹਾਜ਼ ਰਾਹੀਂ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ।

 

 

ਅੱਜ ਸੋਮਵਾਰ ਨੂੰ ਪਾਣੀ ਦਾ ਪੱਧਰ ਕੁਝ ਘਟਿਆ ਹੈ। ਇਸ ਵੇਲੇ ਰੂਪਨਗਰ ਹੈੱਡਵਰਕਸ ਤੋਂ 75,000 ਕਿਊਸਿਕਸ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ। ਕੱਲ੍ਹ ਐਤਵਾਰ ਸਵੇਰੇ 2.40 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ।

 

 

ਪੰਜਾਬ ਵਿੱਚ ਬਹੁਤੀਆਂ ਥਾਵਾਂ ਉੱਤੇ ਅੱਜ ਵੀ ਰੁਕ–ਰੁਕ ਕੇ ਵਰਖਾ ਹੋ ਰਹੀ ਹੈ। ਐਤਵਾਰ ਨੂੰ ਬੁਧਕੀ ਨਦੀ ਵਿੱਚ ਜਿਹੜਾ ਪਾੜ ਪੈ ਗਿਆ ਸੀ; ਉਹ ਹਾਲੇ ਤੱਕ ਪੂਰਿਆ ਨਹੀਂ ਜਾ ਸਕਿਆ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰੂਪਨਗਰ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰ ਕੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣਗੇ।

 

 

ਰੂਪਨਗਰ ਦੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਦੱਸਿਆ ਕਿ ਅੱਜ ਹਾਲਾਤ ਵਿੱਚ ਕੁਝ ਸੁਧਾਰ ਹੈ। ਪ੍ਰਸ਼ਾਸਨ ਨੇ ਹਾਲਾਤ ਉੱਤੇ ਚੌਕਸ ਨਜ਼ਰ ਰੱਖੀ ਹੋਈ ਹੈ। ਭਾਖੜਾ ਵਿੱਚ ਅੱਜ ਬਾਅਦ ਦੁਪਹਿਰ ਪਾਣੀ ਛੱਡਿਆ ਜਾਵੇਗਾ; ਜੋ 70,000 ਕਿਊਸਿਕਸ ਤੋਂ 80,000 ਕਿਊਸਿਕਸ ਦੇ ਤੱਕ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh will conduct aerial survey of Flood affected areas in Punjab