ਪੰਜਾਬ ਦੇ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਲੋਕ ਸਭਾ ਚੋਣਾਂ ਲਈ ਟਿਕਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਟਵਾਈ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਤੇ ਆਸ਼ਾ ਕੁਮਾਰੀ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਪ੍ਰਤੀ ਦੁਸ਼ਹਿਰੇ ਸਮੇਂ ਵਾਪਰੇ ਰੇਲ ਹਾਦਸੇ ਤੋਂ ਬਾਅਦ ਲੋਕਾਂ ਵਿਚ ਗੁੱਸਾ ਹੈ, ਇਸ ਲਈ ਇਨ੍ਹਾਂ ਦੀ ਜਿੱਤਣ ਦੀ ਘੱਟ ਉਮੀਦ ਹੈ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਦੇ ਗੱਲਬਾਤ ਕਰਦਿਆਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਇਹ ਕਹਿ ਰਹੀ ਹੈ।
ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਲਈ ਨਾ ਬੁਲਾਏ ਜਾਣ ਉਤੇ ਕਿਹਾ ਕਿ ਜਦੋਂ ਇਹ ਕਿਹਾ ਜਾ ਰਿਹਾ ਹੈ ਕਿ ਕਾਂਗਰਸ 13 ਦੀਆਂ 13 ਸੀਟਾਂ ਜਿੱਤ ਰਹੀ ਹੈ, ਫਿਰ ਉਨ੍ਹਾਂ ਦੇ ਪ੍ਰਚਾਰ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੀ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੂੰ ਉਥੇ ਹੀ ਭੇਜਦੇ ਹਨ ਜਿੱਥੇ ਉਨ੍ਹਾਂ ਦੀ ਜ਼ਰੂਰਤ ਹੁੰਦੀ ਹੈ। ਵਿਅੰਗ ਕਰਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਸਾਡੇ ਕੈਪਟਨ ਸਾਹਿਬ ਤੇ ਆਸ਼ਾ ਕੁਮਾਰੀ ਜੀ ਸਟਾਰ ਪ੍ਰਚਾਰਕ ਹਨ, ਸਿੱਧੂ ਸਾਹਿਬ ਦੀ ਕੀ ਲੋੜ ਹੈ। ਕੈਪਟਨ ਨਾਲ ਉਨ੍ਹਾਂ ਦੀ ਨਰਾਜ਼ਗੀ ਸਬੰਧੀ ਉਨ੍ਹਾਂ ਕਿਹਾ ਕਿ ਉਹ ਕੈਪਟਨ ਸਾਹਿਬ ਦੀ ਬਹੁਤ ਇਜ਼ਤ ਕਰਦੇ ਹਨ, ਉਹ ਸਾਡੇ ਪਿਤਾ ਸਮਾਨ ਹਨ।