ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਦੀ ਮੌਜੂਦਗੀ ’ਚ ਕੈਪਟਨ ਨੇ ਕੀਤਾ ਬਰਗਾੜੀ ਦੇ ਮ੍ਰਿਤਕਾਂ ਦੀ ਯਾਦਗਾਰ ਉਸਾਰਨ ਦਾ ਐਲਾਨ

ਰਾਹੁਲ ਦੀ ਮੌਜੂਦਗੀ ’ਚ ਕੈਪਟਨ ਨੇ ਕੀਤਾ ਬਰਗਾੜੀ ਦੇ ਮ੍ਰਿਤਕਾਂ ਦੀ ਯਾਦਗਾਰ ਉਸਾਰਨ ਦਾ ਐਲਾਨ

ਤਸਵੀਰਾਂ: ਸੰਜੀਵ ਕੁਮਾਰ, ਹਿੰਦੁਸਤਾਨ ਟਾਈਮਜ਼

 

 

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਇੱਕ ਚੋਣਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਮਾਰੇ ਗਏ ਵਿਅਕਤੀਆਂ ਦੀ ਯਾਦਗਾਰ ਕਾਇਮ ਕੀਤੀ ਜਾਵੇਗੀ।

 

 

ਮੁੱਖ ਮੰਤਰੀ ਨੇ ਕਿਹਾ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਣਦੀ ਹੈ।

 

 

ਸ੍ਰੀ ਰਾਹੁਲ ਗਾਂਧੀ ਨੇ ਆਪਣਾ ਧਿਆਨ ਜ਼ਿਆਦਾਤਰ ਪ੍ਰਧਾਨ ਮੰਤਰੀ ਮੋਦੀ ਉੱਤੇ ਸਿਆਸੀ ਹਮਲੇ ਕਰਨ ਅਤੇ ਕਾਂਗਰਸ ਵੱਲੋਂ ਤਿਆਰ ਕੀਤੀਆਂ ਭਲਾਈ ਯੋਜਨਾਵਾਂ ਦੇ ਵੇਰਵੇ ਦੇਣ ਉੱਤੇ ਕੇਂਦ੍ਰਿਤ ਰੱਖਿਆ। ਉਨ੍ਹਾਂ ਬੇਅਦਬੀ ਕਾਂਡ ਦਾ ਐਂਵੇਂ ਸੰਖੇਪ ਜਿਹਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜ਼ਿੰਮੇਵਾਰੀ ਤੈਅ ਕਰੇਗੀ। ਸ੍ਰੀ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ–ਭਾਜਪਾ ਦਾ ਕੋਈ ਜ਼ਿਕਰ ਨਹੀਂ ਕੀਤਾ।

ਰਾਹੁਲ ਦੀ ਮੌਜੂਦਗੀ ’ਚ ਕੈਪਟਨ ਨੇ ਕੀਤਾ ਬਰਗਾੜੀ ਦੇ ਮ੍ਰਿਤਕਾਂ ਦੀ ਯਾਦਗਾਰ ਉਸਾਰਨ ਦਾ ਐਲਾਨ

 

ਚੇਤੇ ਰਹੇ ਕਿ ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਇੱਕ ਤੋਂ ਬਾਅਦ ਇੱਕ ਕਈ ਘਟਨਾਵਾਂ ਵਾਪਰੀਆਂ ਸਨ। ਉਸ ਕਾਰਨ ਸਥਾਨਕ ਵਾਸੀਆਂ ਵਿੱਚ ਡਾਢਾ ਰੋਸ ਪਾਇਆ ਜਾ ਰਿਹਾ ਸੀ। ਉਸੇ ਵਿਰੋਧ ਜਦੋਂ ਕੁਝ ਆਮ ਲੋਕ ਸ਼ਾਂਤੀਪੂਰਨ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਸਨ, ਤਦ ਪੁਲਿਸ ਨੇ ਭੀੜ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਦੋ ਵਿਅਕਤੀ ਮਾਰੇ ਗਏ ਸਨ।

 

 

ਬੇਅਦਬੀ ਦਾ ਮੁੱਦਾ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪੂਰੇ ਜ਼ੋਰਸ਼ੋਰ ਨਾਲ ਉੱਠਿਆ ਸੀ ਤਦ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਉੱਤੇ ਵੀ ਗੰਭੀਰ ਕਿਸਮ ਦੇ ਦੋਸ਼ ਲੱਗੇ ਸਨ ਪਿਛਲੇ ਵਰ੍ਹੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਹਵਾਲੇ ਕਰ ਦਿੱਤੀ ਸੀ, ਜੋ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵੀ ਪੇਸ਼ ਕੀਤੀ ਗਈ ਸੀ

 

 

ਹੁਣ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਲਈ ਮੁੱਖ ਤੌਰਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਜ਼ਿੰਮੇਵਾਰ ਕਰਾਰ ਦਿੱਤਾ ਗਿਆ ਹੈ

ਰਾਹੁਲ ਦੀ ਮੌਜੂਦਗੀ ’ਚ ਕੈਪਟਨ ਨੇ ਕੀਤਾ ਬਰਗਾੜੀ ਦੇ ਮ੍ਰਿਤਕਾਂ ਦੀ ਯਾਦਗਾਰ ਉਸਾਰਨ ਦਾ ਐਲਾਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain announces memorial in the memory of those who killed in Bargari