ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦੀ ਇਮਰਾਨ ਖਾਨ ਨੂੰ ਅਪੀਲ, 20 ਡਾਲਰ ਦੀ ਫੀਸ ਕਰਨ ਮੁਆਫ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਭਾਰਤੀ ਸ਼ਰਧਾਲੂਆਂ ’ਤੇ ਪਾਕਿਸਤਾਨ ਸਰਕਾਰ ਵੱਲੋਂ ਲਗਾਈ 20 ਡਾਲਰ ਦੀ ਫੀਸ ਨੂੰ ਮੁਆਫ ਕਰਨ ਦੀ ਅਪੀਲ ਕੀਤੀ ਹੈ।

 

ਮੁੱਖ ਮੰਤਰੀ ਨੇ ਆਪਣੇ ਟਵੀਟ ਜ਼ਰੀਏ ਇਮਰਾਨ ਖਾਨ ਨੂੰ ਅਪੀਲ ਕਰਦਿਆਂ ਕਿਹਾ, ‘‘ਮੈਂ ਇਮਰਾਨ ਖਾਨ ਨੂੰ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ’ਤੇ ਲਗਾਈ 20 ਡਾਲਰ ਫੀਸ ਨੂੰ ਮੁਆਫ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਸਮਾਂ ਬਤੀਤ ਕਰਨ ਵਾਲੇ ਸਥਾਨ ਦੇ ‘ਖੁੱਲੇ ਦਰਸ਼ਨ ਦੀਦਾਰਕਰ ਸਕਣ। ਸਮੁੱਚਾ ਸਿੱਖ ਭਾਈਚਾਰਾ ਪਾਕਿਸਤਾਨ ਵੱਲੋਂ ਲਏ ਗਏ ਇਸ ਨੇਕ ਕਦਮ ਲਈ ਧੰਨਵਾਦੀ ਹੋਵੇਗਾ।’ 

 

ਇਸ ਉਪਰੰਤ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਗੁਰਦੁਆਰੇ ਜਿਸ ਨੂੰ ਪੂਰੇ ਵਿਸ਼ਵ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਮ ਸਮਾਂ ਬਤੀਤ ਕਰਨ ਵਾਲੇ ਅਸਥਾਨ ਵਜੋਂ ਸਤਿਕਾਰ ਦਿੱਤਾ ਜਾਂਦਾ ਹੈ, ਦੀ ਯਾਤਰਾ ਸਮੁੱਚੀ ਸਿੱਖ ਕੌਮ ਦੇ ਸੁਪਨੇ ਨੂੰ ਸਾਕਾਰ ਕਰਦੀ ਹੈ।

 

ਉਨਾਂ ਕਿਹਾ ਕਿ ਫੀਸ ਲਾਗੂ ਕਰਨ ਦੇ ਨਾਲ-ਨਾਲ ਹੋਰ ਸ਼ਰਤਾਂ ਜਿਵੇਂ ਪਾਸਪੋਰਟ ਜ਼ਰੂਰੀ ਅਤੇ ਸ਼ਰਧਾਲੂਆਂ ਵੱਲੋਂ 30 ਦਿਨਾਂ ਪਹਿਲਾਂ ਦਾ ਨੋਟਿਸ ਆਦਿ ਸ਼ਰਧਾਲੂਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਰੁਕਾਵਟ ਪੈਦਾ ਕਰੇਗੀ। ਇਨਾਂ ਸਰਧਾਲੂਆਂ ਵਿੱਚੋਂ ਬਹੁਤ ਸਾਰੇ ਗਰੀਬ ਹਨ ਜੋ ਇਹ ਫੀਸ ਦੇਣ ਦੇ ਸਮਰੱਥ ਨਹੀਂ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਇਸ ਇਤਿਹਾਸਕ ਗੁਰਦੁਆਰੇ ਦੇ ‘ਖੁੱਲੇ ਦਰਸ਼ਨਕਰਨ ਦੇ ਇਕੋ-ਇਕ ਮੌਕੇ ਤੋਂ ਵਾਂਝੇ ਨਾ ਰਹਿਣ ਦਿੱਤਾ ਜਾਵੇ।

 

ਉਨਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਨਿਰਮਾਣ ਦਾ ਮੰਤਵ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਮੁਫਤ ਐਂਟਰੀ ਦੀ ਸਹੂਲਤ ਪ੍ਰਦਾਨ ਕਰਨਾ ਹੈ ਅਤੇ ਇਹ ਸ਼ਰਤਾਂ ਇਸ ਮੰਤਵ ਦੀ ਪੂਰਤੀ ਵਿਚ ਰੁਕਾਵਟ ਪੈਦਾ ਕਰਦੀਆਂ ਹਨ।

 

ਉਨਾਂ ਅੱਗੇ ਕਿਹਾ ਕਿ ਇਸ ਲਾਂਘੇ ਦੇ ਨਿਰਮਾਣ ਵਿਚ ਸਹਿਮਤੀ ਪ੍ਰਗਟ ਕਰਕੇ ਪਾਕਿਸਤਾਨ ਸਰਕਾਰ ਨੇ ਬਹੁਤ ਸ਼ਲਾਘਾਯੋਗ ਕਦਮ ਚੁੱਕਿਆ ਹੈ ਜਿਸ ਨੂੰ ਪੂਰਾ ਸਿੱਖ ਭਾਈਚਾਰਾ ਸਲਾਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਮਰਾਨ ਖਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫੀਸ ਨੂੰ ਖਤਮ ਕਰ ਕੇ ਆਪਣੇ ਇਸ ਸ਼ਲਾਘਾਯੋਗ ਕਦਮ ਵਿੱਚ ਹੋਰ ਵਾਧਾ ਕਰੇ ਅਤੇ ਸ਼ਰਧਾਲੂਆਂ ਲਈ ਲਗਾਈਆਂ ਸ਼ਰਤਾਂ ਨੂੰ ਖਤਮ ਕਰੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Appeal to Imran Khan for waiving fee for dollar 20