ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਲਾਂਘੇ ਦੀਆਂ ਮਨਜ਼ੂਰੀਆਂ ਦੇਣ ਲਈ ਗਡਕਰੀ ਨੂੰ ਕੀਤੀ ਅਪੀਲ

ਕੈਪਟਨ ਨੇ ਲਾਂਘੇ ਦੀਆਂ ਮਨਜ਼ੂਰੀਆਂ ਦੇਣ ਲਈ ਗਡਕਰੀ ਨੂੰ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਟ੍ਰਾਂਸਪੋਰਟ ਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਕਰਤਾਰਪੁਰ ਸਾਹਿਬ ਲਾਂਘੇ ਲਈ ਸੜਕਾਂ ਦੇ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀ ਦੇਣ ਵਿੱਚ ਨਿਜੀ ਦਿਲਚਸਪੀ ਵਿਖਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਜਿਹੇ ਇਤਿਹਾਸਕ ਸ਼ਹਿਰਾਂ ਨਾਲ ਸਬੰਧਤ ਸੜਕਾਂ ਦੇ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਹਰੀ ਝੰਡੀ ਦੇਣ।


ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿੱਚ ਕੇਂਦਰੀ ਮੰਤਰੀ ਨੂੰ ਕਿਹਾ ਹੈ ਕਿ ਜਿੰਨੀ ਛੇਤੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇਗਾ, ਓਨਾ ਹੀ ਕਰੋੜਾਂ ਸਿੱਖ ਸ਼ਰਧਾਲੂਆਂ ਨੂੰ ਸੁਖਾਲਾ ਹੋਵੇਗਾ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਗਲੇ ਕੁਝ ਦਿਨਾਂ `ਚ ਸੁਲਤਾਨਪੁਰ ਲੋਧੀ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ `ਚ ਚੋਖਾ ਵਾਧਾ ਹੋ ਜਾਣਾ ਹੈ, ਇਸ ਲਈ ਉਸ ਤੋਂ ਪਹਿਲਾਂ ਹੀ 21 ਕਿਲੋਮੀਟਰ ਸੜਕ ਨੂੰ ਠੀਕ ਕੀਤੇ ਜਾਣ ਦੀ ਲੋੜ ਹੈ।


ਇੱਥੇ ਵਰਨਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ 14 ਸਾਲ ਸੁਲਤਾਨਪੁਰ ਲੋਧੀ `ਚ ਹੀ ਰਹੇ ਸਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain appeals Gadkari for Kartarpur Corridor