ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦੀ ਅਪੀਲ, ਕਰੋ ਸ਼ਾਂਤਮਈ ਮੁਜ਼ਾਹਰਾ, ਜਨਤਕ ਨੁਕਸਾਨ ਕਰਨਾ ਹੱਲ ਨਹੀਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੂ.ਪੀ. ਸਰਕਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਪ੍ਰਦਰਸ਼ਨਾਂ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਿੱਚ ਸੰਜਮ ਵਰਤਣ ਦੀ ਅਪੀਲ ਕੀਤੀ ਹੈ

 

ਉਨ੍ਹਾਂ ਕਿਹਾ,''ਸੂਬੇ ਵਿੱਚ ਚੁਣੀ ਹੋਈ ਸਰਕਾਰ ਦੇ ਨੇਤਾ ਹੋਣ ਦੇ ਨਾਤੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣਾ ਸਾਡੀ ਡਿਊਟੀ ਬਣਦੀ ਹੈ ਪਰ ਸੰਵਿਧਾਨ ਸਾਨੂੰ ਪ੍ਰਦਰਸ਼ਕਾਰੀਆਂ ਨਾਲ ਨਿਪਟਣ ਲਈ ਵਧੀਕੀਆਂ ਕਰਨ ਦੀ ਇਜਾਜ਼ਤ ਨਹੀਂ ਦਿੰਦਾ''


ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਾਂ ਲਈ ਵੀ ਇਹ ਯਕੀਨੀ ਬਣਾਉਣਾ ਜ਼ਰੂਰੀ ਬਣ ਜਾਂਦਾ ਹੈ ਕਿ ਉਹ ਹੱਦ ਪਾਰ ਨਾ ਕਰਨ ਅਤੇ ਆਪਣੇ ਰੋਸ ਮੁਜ਼ਾਹਰੇ ਸ਼ਾਂਤਮਈ ਰੱਖਣ

 

ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੌਮੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ ਉਨ੍ਹਾਂ ਨੇ ਲੋਕਾਂ ਨੂੰ ਜਨਤਕ ਜਾਇਦਾਦ ਨੂੰ ਆਪਣੇ ਗੁੱਸੇ ਦਾ ਸ਼ਿਕਾਰ ਨਾ ਬਣਾਉਣ ਦੀ ਅਪੀਲ ਕੀਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Appeals to public do peaceful demonstration