ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਪੁਰਬ ਸਮਾਗਮਾਂ ਦੀ ਸ਼ੁਰੂਆਤ ਸਹਿਜ ਪਾਠ ਨਾਲ, ਕੈਪਟਨ ਕੈਬਨਿਟ ਕਰੇਗੀ ਸ਼ਿਰਕਤ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਪੰਜਾਬ ਸਰਕਾਰ ਵਲੋਂ ਪਵਿੱਤਰ ਕਾਲੀ ਵੇਂਈ ਕੰਢੇ ਸਥਾਪਿਤ ਕੀਤੇ ਮੁੱਖ ਪੰਡਾਲ ਦੇ 'ਗੁਰੂ ਨਾਨਕ ਦਰਬਾਰ' ਵਿਚ ਸਵੇਰੇ 11 ਵਜੇ ਸ੍ਰੀ ਸਹਿਜ ਪਾਠ ਨਾਲ ਆਰੰਭ ਹੋਣਗੇ, ਜਿਨਾਂ ਦੇ 12 ਨਵੰਬਰ ਨੂੰ ਮੁੱਖ ਪੰਡਾਲ ਵਿਚ ਹੀ ਭੋਗ ਪਾਏ ਜਾਣਗੇ।

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਤੇ ਵਿਧਾਇਕ ਸਮਾਗਮਾਂ ਦੀ ਆਰੰਭਤਾ ਮੌਕੇ ਸ਼ਮੂਲੀਅਤ ਕਰਨਗੇ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੰਤ ਸਮਾਜ ਤੇ ਹਜ਼ਾਰਾਂ ਸ਼ਰਧਾਲੂਆਂ ਦੀ ਹਾਜ਼ਰੀ ਵਿਚ ਸੇਵਾ ਨਿਭਾਕੇ ਪੂਰਨ ਗੁਰਮਰਿਆਦਾ ਅਨੁਸਾਰ ਸ੍ਰੀ ਸਹਿਜ ਪਾਠ ਦੀ ਆਰੰਭਤਾ ਕਰਵਾਈ ਜਾਵੇਗੀ। ਸਵੇਰੇ 11 ਵਜੇ ਪ੍ਰਸਿੱਧ ਸੂਫੀ ਗਾਇਕਾ ਹਰਸ਼ਦੀਪ ਕੌਰ ਵਲੋਂ ਸ਼ਬਦ ਗਾਇਨ ਕੀਤਾ ਜਾਵੇਗਾ, ਜਿਸ ਪਿੱਛੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪੂਰਨ ਗੁਰ ਮਰਿਆਦਾ ਨਾਲ ਆਪਣੇ ਅਸਥਾਨ 'ਤੇ ਬਿਰਾਜਮਾਨ ਹੋਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਪਰੰਤ ਹੁਕਮਨਾਮੇ ਪਿੱਛੋਂ ਰਾਗੀ ਸਿੰਘਾਂ ਵਲੋਂ ਛੇ ਪੌੜੀਆਂ ਦਾ ਪਾਠ ਹੋਵੇਗਾ। ਗ੍ਰੰਥੀ ਸਿੰਘਾਂ ਵਲੋਂ ਲਗਭਗ12 ਵਜੇ ਆਰੰਭਤਾ ਦੀ ਅਰਦਾਸ ਕੀਤੀ ਜਾਵੇਗੀ। ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੰਤ ਸਮਾਜ ਦਾ ਸਨਮਾਨ ਵੀ ਕੀਤਾ ਜਾਵੇਗਾ।

 

ਇਸੇ ਦੌਰਾਨ ਅੱਜ ਸਮਾਗਮਾਂ ਦੀ ਆਰੰਭਤਾ ਬਾਰੇ ਸੈਸਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਵਿਧਾਇਕ ਸ. ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਮਲਵਿੰਦਰ ਸਿੰਘ ਜੱਗੀ., ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ। ਉਨਾਂ  ਦੱਸਿਆ ਕਿ ਸਮਾਗਮਾਂ ਲਈ ਸਾਰੇ ਪ੍ਰਬੰਧ ਬਿਲਕੁਲ ਮੁਕੰਮਲ ਹਨ ਅਤੇ ਸਮਾਗਮਾਂ ਦੀ ਆਰੰਭਤਾ ਪੂਰਨ ਗੁਰਮਰਿਆਦਾ ਅਨੁਸਾਰ ਹੋਵੇਗੀ।

 

ਉਨਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਤਿਆਰ ਕੀਤੇ ਮੁੱਖ ਪੰਡਾਲ ਵਿਚ ਲਗਭਗ 50 ਹਜ਼ਾਰ ਸੰਗਤ ਦੇ ਬੈਠਣ ਦਾ ਪ੍ਰਬੰਧ ਹੈ। ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਲੀਕੇ ਗਏ ਸਮਾਗਮਾਂ ਦੌਰਾਨ ਧਾਰਮਿਕ ਸਮਾਗਮ, ਕੀਰਤਨ ਦਰਬਾਰ, ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਬਾਰੇ ਜਾਗਰੂਕਤਾ ਲਈ  ਸ਼ਾਨਦਾਰ ਲਾਇਟ ਐਂਡ ਸਾਊਂਡ ਪ੍ਰੋਗਰਾਮ ਵੀ ਸ਼ਾਮਿਲ ਹੈ। ਉਨਾਂ ਸੰਗਤ ਨੂੰ ਸੱਦਾ ਦਿੱਤਾ ਕਿ ਉਹ ਕੱਲ ਮਿਤੀ 5 ਨਵੰਬਰ ਨੂੰ ਸਮਾਗਮਾਂ ਦੀ ਆਰੰਭਤਾ ਮੌਕੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Cabinet participate in guru purab s events in sultanpur lodhi