ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਧੂ ਦੇ ਅਸਤੀਫ਼ੇ ਪਿੱਛੋਂ ਕੈਪਟਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ

ਸਿੱਧੂ ਦੇ ਅਸਤੀਫ਼ੇ ਪਿੱਛੋਂ ਕੈਪਟਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ

ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਡਾਢੀ ਚਰਚਾ ਚੱਲ ਰਹੀ ਹੈ। ਉਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦੇ ਦਿੱਲੀ ਗਏ ਹੋਏ ਹਨ, ਨੇ ਆਉਂਦੀ 18 ਜੁਲਾਈ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਸੱਦ ਲਈ ਹੈ।

 

 

ਸ੍ਰੀ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਬਿਨੇਟ ਦੀ ਇਹ ਪਹਿਲੀ ਮੀਟਿੰਗ ਹੋਵੇਗਾ। ਇਸ ਮੀਟਿੰਗ ਦੌਰਾਨ ਕੈਪਟਨ ਕੀ ਸਟੈਂਡ ਲੈਂਦੇ ਹਨ – ਉਹ ਸ੍ਰੀ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰਦੇ ਹਨ ਜਾਂ ਨਹੀਂ ਕਰਦੇ; ਇਹ ਵੇਖਣ ਵਾਲੀ ਗੱਲ ਹੋਵੇਗੀ।

 

 

ਉਂਝ ਕੱਲ੍ਹ ਜਿਹੋ ਜਿਹੇ ਸੰਕੇਤ ਕੈਪਟਨ ਨੇ ਦਿੱਤੇ ਸਨ; ਉਸ ਤੋਂ ਤਾਂ ਇਹੋ ਜਾਪ ਰਿਹਾ ਸੀ ਕਿ ਉਹ ਸ਼ਾਇਦ ਸ੍ਰੀ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਲੈਣਗੇ। ਕੈਪਟਨ ਨੇ ਕਿਹਾ ਸੀ ਕਿ ਜਦੋਂ ਸਿੱਧੂ ਨਾਲ ਮਿਲ ਕੇ ਕੰਮ ਕਰਨਾ ਹੀ ਨਹੀਂ ਚਾਹੁੰਦੇ, ਤਦ ਕੋਈ ਕੀ ਕਰ ਸਕਦਾ ਹੈ।

 

 

ਜੇ ਮੁੱਖ ਮੰਤਰੀ ਵੱਲੋਂ ਸ੍ਰੀ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਜਾਂਦਾ ਹੈ, ਤਾਂ ਕੀ ਹੋਰ ਕਿਸੇ ਨੂੰ ਬਿਜਲੀ ਮੰਤਰੀ ਬਣਾਇਆ ਜਾਵੇਗਾ ਕਿ ਨਹੀਂ – ਕਿ ਜਾਂ ਹਾਲ ਦੀ ਇਹ ਮੰਤਰਾਲਾ ਮੁੱਖ ਮੰਤਰੀ ਕੋਲ ਹੀ ਰਹੇਗਾ।

 

 

ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ’ਚ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

 

 

ਇਹ ਖ਼ਬਰ ਲਿਖੇ ਜਾਣ ਤੱਕ ਮੁੱਖ ਮੰਤਰੀ ਦੁਪਹਿਰ 12 ਕੁ ਵਜੇ ਤੱਕ ਸੰਸਦ ਭਵਨ ਪੁੱਜ ਚੁੱਕੇ ਸਨ, ਜਿੱਥੇ ਉਹ ਪੰਜਾਬ ਤੋਂ ਕਾਂਗਰਸ ਦੇ ਐੱਮਪੀਜ਼ ਨਾਲ ਮੁਲਾਕਾਤ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain convenes Punjab Cabinet s first meeting after Navjot Sidhu s resignation