ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਅਧਿਆਪਕਾਂ ’ਤੇ ਡਾਂਗਾਂ, ਜਲਤੋਪਾਂ ਵਰਤ ਕੇ ਚੰਗਾ ਨਹੀਂ ਕੀਤਾ: ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਅਧਿਆਪਕਾਂ ਤੇ ਲਾਠੀਚਾਰਜ ਅਤੇ ਜਲ ਤੋਪਾਂ ਨਾਲ ਕੀਤੇ ਹਮਲੇ ਦੀ ਨਿੰਦਾ ਕੀਤੀਉਨ੍ਹਾਂ ਕਿਹਾ ਕਿ ਅਧਿਆਪਕਾਂਤੇ ਲਾਠੀਚਾਰਜ ਤੇ ਜਲ ਤੋਪਾਂ ਨਾਲ ਹਮਲਾ ਕੈਪਟਨ ਸਰਕਾਰ ਦੀ ਵੱਡੀ ਨਾਕਾਮੀ ਸਾਬਿਤ ਹੋ ਗਈ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇੱਥੇ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਅਧਿਆਪਕ ਜੋ ਮੁੱਖ ਮੰਤਰੀ ਰਿਹਾਇਸ਼ ਪਟਿਆਲਾ ਵਿਖੇ ਕੂਚ ਕਰ ਰਹੇ ਸਨ ਅਧਿਆਪਕਾਂ ਤੇ ਲਾਠੀਚਾਰਜ ਅਤੇ ਪਾਣੀ ਤੋਪਾਂ ਨਾਲ ਕੀਤੇ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ

 

HT Punjabi Public Group ਨੂੰ ਹੁਣੇ ਹੀ Join ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/groups/224595535017834/

 

ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਲਾਠੀਚਾਰਜ ਅਤੇ ਪਾਣੀ ਦੀ ਤੋਪਾਂ ਦੇ ਹਮਲੇ ਦੀ ਸ਼ਕਤੀ ਨਾਲ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਅਤੇ ਸ਼ਾਂਤੀਪੂਰਨ ਅੰਦੋਲਨ ਲੋਕਾਂ ਦਾ ਇਕ ਜਮਹੂਰੀ ਹੱਕ ਹੈ ਪਰ ਪੰਜਾਬ ਕਾਂਗਰਸ ਦੀ ਸਰਕਾਰ ਨੇ ਆਪਣੀ ਸੰਵੇਦਨਸ਼ੀਲਤਾ ਨੂੰ ਗੁਆ ਦਿੱਤਾ ਹੈ

 

ਬ੍ਰਹਮੁਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਉਣ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਆਪਣੀਆਂ ਸਾਰੀਆਂ ਮੰਗਾਂ ਦੇ ਹੱਲ ਲਈ ਸੱਤਾ ਵਿੱਚ ਲਿਆਉਣ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain did not use clubs jalatopam on teachers Brahampura