ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ PPSC ਦੇ ਸਾਬਕਾ ਮੈਂਬਰ ਡਾ. ਦਿਓਲ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਰਹਿ ਚੁੱਕੇ ਡਾ. ਹਰਭਜਨ ਸਿੰਘ ਦਿਓਲ (83) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਦਿਓਲ ਆਪਣੇ ਪਿੱਛੇ ਪਤਨੀ ਬਲਵੰਤ ਕੌਰ ਅਤੇ ਪੰਜ ਧੀਆਂ ਛੱਡ ਗਏ ਹਨ।

 

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਡਾ. ਦਿਓਲ ਇਕ ਸਮਰਪਿਤ ਅਧਿਕਾਰੀ ਹੋਣ ਦੇ ਨਾਲ-ਨਾਲ ਚੰਗੇ ਇਨਸਾਨ ਸਨ। ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਉਨਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain expressed grief at the death of the former member of the PPSC Dr Deol