ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ਵਿਖੇ ਜਹਾਜ਼ ਹਾਦਸਾਗ੍ਰਸਤ ਹੋਣ 'ਤੇ ਕੈਪਟਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ਵਿੱਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

 

 

ਇਸ ਦੁਖਦਾਇਕ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ਹੋ ਗਈ ਜਦਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਐਨ.ਸੀ.ਸੀ. ਕੈਡਿਟ ਵਿਪਿਨ ਕੁਮਾਰ ਯਾਦਵ ਜ਼ਖਮੀ ਹੋ ਗਿਆ।

 

ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

 

ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਕਮਾਂਡ ਹਸਪਤਾਲ ਵਿੱਚ ਜੇਰੇ ਇਲਾਜ ਸ੍ਰੀ ਯਾਦਵ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।ਗਰੁੱਪ ਕਮਾਂਡਰ ਚੀਮਾ ਏਅਰ ਫੋਰਸ ਸਟੇਸ਼ਨ ਵਿਖੇ ਐਨ.ਸੀ.ਸੀ. ਥਰਡ ਏਅਰ ਸੁਕੈਅਡਰਨ ਦੇ ਕੈਡਿਟਾਂ ਨੂੰ ਸਿਖਲਾਈ ਦਿੰਦੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain expresses grief over plane crash in Patiala