ਅਗਲੀ ਕਹਾਣੀ

ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦੇ ਦੇਹਾਂਤ ’ਤੇ CM ਅਮਰਿੰਦਰ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀਨੀਅਰ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। . ਭੁੱਲਰ (74 ਸਾਲ) ਜੋ ਪੰਜਾਬੀ ਟ੍ਰਿਬਿਊਨ, ਪੰਜਾਬੀ ਜਾਗਰਣ ਤੇ ਦੇਸ਼ ਵਿਦੇਸ਼ ਟਾਈਮਜ਼ ਦੇ ਸਾਬਕਾ ਸੰਪਾਦਕ ਸਨ, ਮੌਜੂਦਾ ਸਮੇਂ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ। ਸ. ਭੁੱਲਰ ਦਾ ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇਕ ਬੇਟੀ ਛੱਡ ਗਏ।

 

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ਼ਿੰਗਾਰਾ ਸਿੰਘ ਭੁੱਲਰ ਨੂੰ ਚੰਗਾ ਪੱਤਰਕਾਰ ਤੇ ਇਕ ਵਧੀਆ ਇਨਸਾਨ ਦੱਸਿਆ ਜੋ ਗੁਣਵਾਨ ਤੇ ਚੰਗੇ ਦਿਲ ਵਾਲੇ ਸਨ। ਉਨ੍ਹਾਂ ਕਿਹਾ ਕਿ . ਭੁੱਲਰ ਬਹੁਪੱਖੀ ਕਾਲਮ ਨਵੀਸ ਹੋਣ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ, ਸੂਬੇ ਦੇ ਸਮਾਜਿਕ, ਆਰਥਿਕ ਤੇ ਧਾਰਮਿਕ ਦ੍ਰਿਸ਼ਟੀਕੋਣਾਂ ਤੋਂ ਚੰਗੀ ਤਰ੍ਹਾਂ ਜਾਣੂੰ ਸਨ।

 

ਉਨ੍ਹਾਂ ਹਮੇਸ਼ਾ ਪ੍ਰੈਸ ਦੀ ਆਜ਼ਾਦੀ ਲਈ ਕੰਮ ਕੀਤਾ ਅਤੇ ਪੰਜਾਬੀ ਭਾਸ਼ਾ, ਸਾਹਿਤ ਤੇ ਪੱਤਰਕਾਰੀ ਦੇ ਪ੍ਰਚਾਰ ਤੇ ਪਸਾਰ ਲਈ ਮੋਹਰੀ ਹੋ ਕੇ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ . ਭੁੱਲਰ ਦੇ ਤੁਰ ਜਾਣ ਨਾਲ ਪੱਤਰਕਾਰੀ ਖੇਤਰ ਨੂੰ ਵੱਡਾ ਘਾਟਾ ਪਾਇਆ ਹੈ ਜਿਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ।

 

ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

 

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ਼ਿੰਗਾਰਾ ਸਿੰਘ ਭੁੱਲਰ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਉਂਦਿਆ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਖਬਾਰਾਂ ਵਿੱਚ ਲਿਖੇ ਕਾਲਮਾਂ ਵਿੱਚ ਲਿਖੀਆਂ ਨਿਡਰ ਅਤੇ ਵਿਲੱਖਣ ਲਿਖਤਾਂ ਸਦਕਾ ਪਾਠਕ ਸਦਾ ਚੇਤੇ ਕਰਦੇ ਰਹਿਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain expresses grief over senior journalist Shingara Singh Bhullar s death