ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇਗੀ 12 ਲੱਖ ਦੀ ਵਿੱਤੀ ਮਦਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜ਼ੋਰੀ ਜ਼ਿਲ੍ਹੇ ਵਿੱਚ ਪਾਕਿਸਤਾਨੀ ਫ਼ੌਜ ਵੱਲੋਂ ਅਸਲ ਕਬਜੇ ਵਾਲੀ ਰੇਖਾ ਦੀ ਉਲੰਘਣਾ ਕਰਕੇ ਕੀਤੀ ਗੋਲੀਬਾਰੀ ਦੇ ਕਾਰਨ ਸ਼ਹੀਦ ਹੋਏ ਸਿਪਾਹੀ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਮੰਗਲਵਾਰ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਰਾਹਤ ਵਿੱਚ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ 5 ਲੱਖ ਰੁਪਏ ਜ਼ਮੀਨ ਦੇ ਬਦਲੇ ਦਿੱਤੇ ਗਏ ਹਨ ਜੋ ਕਿ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਸ਼ਹੀਦ ਦੇ ਵਾਰਸਾਂ ਨੂੰ ਦਿੱਤੇ ਜਾਂਦੇ ਹਨ।

 

ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਕਾਰਨ ਮੋਗਾ ਦੇ ਕਰਮਜੀਤ ਸਿੰਘ ਦੀ ਹੋਈ ਮੌਤਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਦੀ ਰਾਤ ਇਕ ਟਵੀਟ ਕਰਕੇ ਡੂੰਘਾ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ।

 

ਉਨਾਂ ਲਿਖਿਆ, ‘‘ਪਾਕਿਸਤਾਨ ਵਾਰ-ਵਾਰ ਜੰਗਬੰਦੀ ਨੂੰ ਉਲੰਘਣਾ ਕਰਕੇ ਸਾਰੇ ਅੰਤਰਰਾਸ਼ਟਰੀ ਸਿਧਾਂਤਾਂ ਅਤੇ ਮਨੁੱਖੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਕਾਰਨ ਪੰਜਾਬ ਨੇ ਮੋਗਾ ਦੇ ਇੱਕ ਹੋਰ ਨੌਜਵਾਨ ਫ਼ੌਜੀ ਨੂੰ ਗੁਆ ਦਿੱਤਾ ਹੈ। ਮੇਰੀ ਸੰਵੇਦਨਾ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਹੈ।’’

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain gives financial aid of Rs 12 lakh to Shaheed Karamjeets family