ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਸਰਕਾਰ ਗ਼ਰੀਬ ਕਿਸਾਨਾਂ ਨੂੰ ਦੇ ਸਕਦੀ ਹੈ ਇਹ ਵੱਡੀ ਸੌਗਾਤ

ਪੰਜਾਬ ਦੀ ਕੈਪਟਨ ਸਰਕਾਰ ਖੇਤਾਂ ਚ ਵਾੜ ਲਗਾਉਣ ਲਈ ਸੂਬੇ ਦੇ ਗ਼ਰੀਬ ਕਿਸਾਨਾਂ ਨੂੰ ਸਬਸੀਡੀ ਦੇਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਕੰਡੀਆਲੇ ਖੇਤਰ ਦੇ ਖੇਤਾਂ ਚ ਵਾੜ ਲਗਾਉਣ ਲਈ ਗ਼ਰੀਬ ਕਿਸਾਨਾਂ ਨੂੰ 100 ਫੀਸਦੀ ਸਬਸੀਡੀ ਦੇਣ ਤੇ ਵਿਚਾਰ ਕਰ ਰਹੀ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਦੀ ਕਿਸਾਨੀ ਲਈ ਪੰਜਾਬ ਸਰਕਾਰ ਬੇਹੱਦ ਗੰਭੀਰ ਹੈ ਤੇ ਕਿਸਾਨ ਭਰਾਵਾਂ ਨੂੰ ਜੋ ਵੀ ਸੰਭਵ ਮਦਦ ਸਾਡੀ ਸਰਕਾਰ ਦੇ ਸਕਦੀ ਹੈ, ਉਹ ਅਸੀਂ ਪਹਿਲ ਦੇ ਆਧਾਰ ਤੇ ਦੇਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਤੇ ਛੇਤੀ ਹੀ ਆਪਣਾ ਫੈਸਲਾ ਲਵੇਗੀ ਤਾਂ ਕਿ ਸੂਬੇ ਦੇ ਕਿਸਾਨਾਂ ਨੂੰ ਇੱਕ ਵੱਡੀ ਅਤੇ ਲੋੜੀਂਦੀ ਰਾਹਤ ਮੁਹੱਈਆਂ ਕਰਵਾਈ ਜਾ ਸਕੇ।

 

ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ। ਵਿਧਾਇਕ ਜੈ ਕ੍ਰਿਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ 'ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀ ਭਾਂਤ ਜਾਣੂ ਹੈ ਅਤੇ ਅਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਅਤੇ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 


ਇਕ ਵਿਧਾਇਕ ਦੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵਿਅਕਤੀਗਤ ਤੌਰ 'ਤੇ ਸਬਸਿਡੀ ਦੇਣ ਦੀ ਬਜਾਏ ਗਰੀਬ ਕਿਸਾਨਾਂ ਦੇ ਸਮੂਹਾਂ ਲਈ ਤਾਰ ਲਾਉਣ ਦੀ ਸਬਸਿਡੀ ਦੀ ਇਜ਼ਾਜਤ ਦੇਣ ਦੀ ਤਜਵੀਜ਼ 'ਤੇ ਵਿਚਾਰ ਕਰ ਰਹੀ ਹੈ।


ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Government can give to the poor farmers