ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਦੀ ਬਰਤਰਫ਼ੀ ਸਰਕਾਰ ਦੀ ਤਾਨਾਸ਼ਾਹੀ : ਆਮ ਆਦਮੀ ਪਾਰਟੀ

ਅਧਿਆਪਕਾਂ ਦੀ ਬਰਤਰਫ਼ੀ ਸਰਕਾਰ ਦੀ ਤਾਨਾਸ਼ਾਹੀ : ਆਮ ਆਦਮੀ ਪਾਰਟੀ

ਪੰਜਾਬ ਸਰਕਾਰ ਵੱਲੋਂ ਅਧਿਆਪਕ ਸੰਘਰਸ਼ ਦੀ ਅਗਵਾਈ ਕਰ ਰਹੇ ਪੰਜ ਆਗੂ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਮਾਮਲਾ ਭੱਖਣਾ ਸ਼ੁਰੂ ਹੋ ਗਿਆ।  ਅੱਜ ਅਧਿਆਪਕਾਂ ਦੀਆਂ ਸੇਵਾਵਾ ਖਤਮ ਕਰਨ ਸਬੰਧੀ ਜਾਰੀ ਪੱਤਰ ਤੋਂ ਬਾਅਦ ਸਰਕਾਰ ਦੀ ਚਾਰ ਚੁਫੇਰੇ ਤੋਂ ਨਿਖੇਧੀ ਹੋਣੀ ਸ਼ੁਰੂ ਹੋ ਗਈ।  

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪਿ੍ਰੰਸੀਪਲ ਬੁੱਧਰਾਮ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ (ਬਰਤਰਫ਼ੀ) ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ‘ਆਪ’ ਨੇ ਕੈਪਟਨ ਸਰਕਾਰ ਨੂੰ ਆਪਣੇ ਇਸ ਤਾਨਾਸ਼ਾਹੀ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ।

 

ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਿ੍ਰੰਸੀਪਲ ਬੁੱਧਰਾਮ ਨੇ ਕਿਹਾ ਕਿ ਅਧਿਆਪਕ ਆਗੂ ਹਰਦੀਪ ਸਿੰਘ ਟੋਡਰਪੁਰ ਅਤੇ ਉਨ੍ਹਾਂ ਦੇ 4 ਹੋਰ ਅਧਿਆਪਕ ਸਾਥੀਆਂ ਨੂੰ ਬਰਖ਼ਾਸਤ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਗੈਰ ਲੋਕਤੰਤਰਿਕ ਅਤੇ ਤਾਨਾਸ਼ਾਹੀ ਹੈ। ਉਨ੍ਹਾਂ ਕਿਹਾ ਕਿ ਰਮਸਾ ਅਤੇ ਐਸ ਐਸ ਏ ਅਧੀਨ ਕਈ-ਕਈ ਤਰ੍ਹਾਂ ਭਰਤੀ ਪ੍ਰਕਿ੍ਰਆ ਰਾਹੀਂ ਨਿਯੁਕਤ ਹੋਏ ਹਜ਼ਾਰਾਂ ਅਧਿਆਪਕਾਂ ਦੀਆਂ ਤਨਖ਼ਾਹਾਂ `ਚ 70 ਪ੍ਰਤੀਸ਼ਤ ਤੱਕ ਕਟੌਤੀ ਕਰਨ ਵਾਲੇ ਤੁਗ਼ਲਕੀ ਫ਼ਰਮਾਨ ਵਿਰੁੱਧ ਇਹ ਅਧਿਆਪਕ ਆਗੂ ਸੰਘਰਸ਼ ਕਰ ਰਹੇ ਸਨ, ਅਧਿਆਪਕਾਂ ਦੇ ਇਸ ਸੰਘਰਸ਼ ਨੂੰ ਦਬਾਉਣ ਲਈ ਕੈਪਟਨ ਸਰਕਾਰ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਤੱਕ ਚਲੀ ਗਈ, ਜਦਕਿ ਰਮਸਾ/ਐਸਐਸਏ ਅਧਿਆਪਕ ਸਹੀ ਅਤੇ ਸਰਕਾਰ ਗ਼ਲਤ ਹੈ।

ਪੰਜਾਬ ਸਰਕਾਰ ਨੇ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕੀਤੀਆਂ


ਉਨ੍ਹਾਂ ਕਿਹਾ ਕਿ ਘਰ-ਘਰ ਸਰਕਾਰੀ ਨੌਕਰੀ ਦੇਣ ਵਾਲੇ ਵਾਅਦੇ ਤੋਂ ਭੱਜੀ ਕੈਪਟਨ ਸਰਕਾਰ ਨੂੰ ਕੋਈ ਨੈਤਿਕ ਹੱਕ ਨਹੀਂ ਹੈ ਕਿ ਇਹ ਕਿਸੇ ਦੀ ਵੀ ਲੱਗੀ ਹੋਈ ਨੌਕਰੀ ਖੋਹ ਲਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਆਪਣੇ ਇਸ ਫ਼ੈਸਲੇ `ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਅਧਿਆਪਕਾਂ ਨਾਲ ਡਟ ਕੇ ਖੜੀ ਹੈ। ਉਨ੍ਹਾਂ ਪਾਰਟੀ ਦੇ ਲੀਗਲ ਵਿੰਗ ਦੀ ਤਰਫ਼ੋਂ ਇਨ੍ਹਾਂ ਅਧਿਆਪਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਵੀ ਪੇਸ਼ਕਸ਼ ਕੀਤੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Government dictatorial AAP