ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਸਰਕਾਰ ਸਾਰੇ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਵੇਗੀ: ਰਾਣਾ ਸੋਢੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ 100 ਹੋਰ ਉੱਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਇਕ ਸਮਾਰੋਹ ਦੌਰਾਨ ਸਨਮਾਨਿਤ ਕੀਤਾ।

 

ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਵਾਗਤੀ ਭਾਸ਼ਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਖੇਡਾਂ ਪ੍ਰਤੀ ਜਨੂੰਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਪਹੁੰਚ ਸਦਕਾ ਸੂਬਾ ਸਰਕਾਰ ਵਿਆਪਕ ਖੇਡ ਨੀਤੀ ਅਮਲ ਵਿੱਚ ਲਿਆਈ ਹੈ। ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਭਲਾਈ ਲਈ ਸਮੇਤ ਸਾਰੇ ਪੱਖਾਂ ਨੂੰ ਇਸ ਨੀਤੀ ਦਾ ਹਿੱਸਾ ਬਣਾਇਆ ਗਿਆ ਹੈ।

 

ਖੇਡ ਮੰਤਰੀ ਨੇ ਸਾਰੇ ਸੀਨੀਅਰ ਖਿਡਾਰੀਆਂ ਅਤੇ ਵਿਦੇਸ਼ਾਂ ਵਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਨੌਜਵਾਨਾਂ ਦੇ ਖੇਡ ਹੁਨਰ ਨੂੰ ਤਰਾਸ਼ਣ ਲਈ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਕਰਨ ਲਈ ਵੱਧ ਚੜ ਕੇ ਸਹਿਯੋਗ ਦਿੱਤਾ ਜਾਵੇ। ਉਨਾਂ ਕਿਹਾ ਕਿ ਨੌਜਵਾਨਾਂ ਅੰਦਰ ਅਣਛੋਹੀ ਖੇਡ ਸਮਰਥਾ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ ਅਤੇ ਸੂਬਾ ਸਰਕਾਰ ਸਾਰੇ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਵੇਗੀ।

 

ਸੋਢੀ ਨੇ ਐਲਾਨ ਕੀਤਾ ਕਿ ਉੱਘੇ ਖਿਡਾਰੀਆਂ ਅਤੇ ਕੌਮਾਂਤਰੀ ਪੱਧਰਤੇ ਤਮਗਾ ਜੇਤੂ ਖਿਡਾਰੀਆਂ ਨੂੰ ਮਿਲਦੀ ਖੇਡ ਪੈਨਸ਼ਨ ਪਹਿਲਾਂ ਵਾਂਗ ਜਾਰੀ ਰਹੇਗੀ ਜੋ ਉਨਾਂ ਦੇ ਸਬੰਧਤ ਵਿਭਾਗਾਂ ਪਾਸੋਂ ਮਿਲਦੀ ਪੈਨਸ਼ਨ ਤੋਂ ਵੱਖਰੇ ਤੌਰਤੇ ਮਿਲਦੀ ਹੈ। ਸਮਾਗਮ ਵਿੱਚ ਮਸ਼ਹੂਰ ਹਿੰਦੀ ਫਿਲਮ ਅਦਾਕਾਰ ਰਣਜੀਤ ਵੀ ਹਾਜ਼ਰ ਸਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain government will ensure better facilities for all players says Sports Minister Sodhi